08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਜਥੇਦਾਰ ਗੜਗੱਜ ਵਲੋਂ ਵਿਦੇਸ਼ ਵਿਚ ਸਿੱਖੀ ਸਰੂਪ ਨਾਲ ਡਾਕਟਰੀ ਪੜ੍ਹਾਈ ਜਾਰੀ ਰੱਖਣੀ ਵਾਲੇ ਨੌਜਵਾਨ ਦਾ ਸਨਮਾਨ

ਅੰਮ੍ਰਿਤਸਰ, 18 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਦੇਸ਼ ਦੀ....

Ad Position 21
No active advertisement
ਅਜੀਤ ਡੈਸਕ 18-07-2025

ਅੰਮ੍ਰਿਤਸਰ, 18 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਦੇਸ਼ ਦੀ ਇਕ ਮੈਡੀਕਲ ਅਕੈਡਮੀ ਤੋਂ ਔਕੜਾਂ ਦੇ ਬਾਵਜੂਦ ਸਾਬਤ ਸੂਰਤ ਸਿੱਖੀ ਸਰੂਪ ਕਾਇਮ ਰੱਖਦਿਆਂ ਡਾਕਟਰੀ ਦੀ ਪੜ੍ਹਾਈ ਜਾਰੀ ਰੱਖਣ ਵਾਲੇ ਸਿੱਖ ਨੌਜਵਾਨ ਹਰਸ਼ਦੀਪ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।


ਜ਼ਿਕਰਯੋਗ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਦੇ ਰਹਿਣ ਵਾਲੇ ਹਰਸ਼ਦੀਪ ਸਿੰਘ ਅਤੇ ਉਨ੍ਹਾਂ ਦੀ ਭੈਣ ਬੀਬੀ ਗੁਰਪ੍ਰੀਤ ਕੌਰ ਉਜ਼ਬੇਕੀਸਤਾਨ ਵਿਖੇ ਤਾਸ਼ਕੰਤ ਯੂਨੀਵਰਸਿਟੀ ਦੀ ਮੈਡੀਕਲ ਅਕੈਡਮੀ ਤੋਂ ਐੱਮ.ਬੀ.ਬੀ.ਐੱਸ ਦਾ ਕੋਰਸ ਕਰਨ ਲਈ ਵਿਦੇਸ਼ ਗਏ ਹੋਏ ਹਨ। ਚੱਲਦੇ ਕੋਰਸ ਦੌਰਾਨ ਅਕੈਡਮੀ ਦੇ ਪ੍ਰੋਫੈਸਰ ਵਲੋਂ ਹਰਸ਼ਦੀਪ ਸਿੰਘ ਉੱਤੇ ਇਹ ਸ਼ਰਤ ਲਗਾਈ ਗਈ ਕਿ ਜੇਕਰ ਉਨ੍ਹਾਂ ਨੇ ਸਰਜਰੀ ਦੀ ਕਲਾਸ ਵਿਚ ਦਾਖਲ ਹੋਣਾ ਹੈ ਤਾਂ ਉਨ੍ਹਾਂ ਨੂੰ ਆਪਣੀ ਦਾੜ੍ਹੀ ਦੇ ਕੇਸ ਕੱਟਣੇ ਪੈਣਗੇ। ਪਰ ਕੇਸ ਕੱਟਣ ਦੀ ਥਾਂ ਹਰਸ਼ਦੀਪ ਸਿੰਘ ਨੇ ਵਿਦੇਸ਼ ਅੰਦਰ ਆਪਣੀ ਡਾਕਟਰੀ ਦੀ ਪੜ੍ਹਾਈ ਛੱਡਣ ਨੂੰ ਪਹਿਲ ਦਿੱਤੀ।

ਹਰਸ਼ਦੀਪ ਸਿੰਘ ਨੇ ਤਾਸ਼ਕੰਤ ਯੂਨੀਵਰਸਿਟੀ ਦੇ ਡੀਨ ਨੂੰ ਸਿੱਖ ਪਛਾਣ ਵਿਚ ਕੇਸਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਦੀ ਵੀ ਕੋਸ਼ਿਸ਼ ਕੀਤੀ ਲੇਕਿਨ ਉਨ੍ਹਾਂ ਦੀ ਗੱਲ ਨਾ ਸੁਣੀ ਗਈ। ਉਪਰੰਤ ਹਰਸ਼ਦੀਪ ਸਿੰਘ ਨੇ ਇਹ ਮਾਮਲਾ ਆਪਣੇ ਖੇਤਰ ਦੀ ਇਕ ਸਿੱਖ ਸਾਂਸਦ ਰਾਹੀਂ ਭਾਰਤ ਸਰਕਾਰ ਪਾਸ ਉਠਾਇਆ, ਜਿਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਲਿਖ ਕੇ ਇਸ ਦਾ ਹੱਲ ਕਰਨ ਲਈ ਆਖਿਆ। ਮਾਮਲਾ ਹੱਲ ਹੋਣ ਉਪਰੰਤ ਤਾਸ਼ਕੰਤ ਮੈਡੀਕਲ ਅਕੈਡਮੀ ਵਲੋਂ ਹਰਸ਼ਦੀਪ ਸਿੰਘ ਨੂੰ ਦਾੜ੍ਹੀ ਕੇਸਾਂ ਸਮੇਤ ਹੀ ਸਰਜਰੀ ਦੀ ਕਲਾਸ ਲਗਾਉਣ ਦੀ ਲਿਖਤੀ ਪ੍ਰਵਾਨਗੀ ਦੇ ਦਿੱਤੀ ਗਈ। ਪ੍ਰੋਫੈਸਰ ਨੇ ਲਿਖਤੀ ਮੁਆਫੀ ਮੰਗੀ ਅਤੇ ਅਗਾਂਹ ਤੋਂ ਵੀ ਸਿੱਖ ਵਿਦਿਆਰਥੀਆਂ ਲਈ ਇਹ ਸ਼ਰਤ ਹਟਾ ਦਿੱਤੀ।

ਜਥੇਦਾਰ ਗੜਗੱਜ ਨੇ ਕਿਹਾ ਕਿ ਹਰਸ਼ਦੀਪ ਸਿੰਘ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਵਿਦੇਸ਼ ਅੰਦਰ ਸਿੱਖ ਪਛਾਣ ਨਾਲ ਸੰਬੰਧਿਤ ਮਾਮਲੇ ਵਿਚ ਅਤੇ ਆਪਣੇ ਹੱਕ ਲਈ ਡਟ ਕੇ ਪਹਿਰਾ ਦਿੱਤਾ ਅਤੇ ਆਪਣੀ ਸੂਝ-ਬੂਝ ਤੇ ਲਿਆਕਤ ਨਾਲ ਇਸ ਮਾਮਲੇ ਨੂੰ ਉਜਾਗਰ ਕੀਤਾ, ਜਿਸ ਨਾਲ ਤਾਸ਼ਕੰਤ ਮੈਡੀਕਲ ਅਕੈਡਮੀ ਵਿਚ ਸਿੱਖ ਬੱਚਿਆਂ ਲਈ ਆਪਣੀ ਪਛਾਣ ਕਾਇਮ ਰੱਖਦਿਆਂ ਡਾਕਟਰੀ ਪੜ੍ਹਾਈ ਕਰਨ ਦਾ ਰਾਹ ਪੱਧਰਾ ਹੋਇਆ ਹੈ। ਇਸ ਲਈ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਸਿੱਖ ਨੌਜਵਾਨ ਇਸ ਮਾਮਲੇ ਤੋਂ ਪ੍ਰੇਰਣਾ ਲੈਣ ਅਤੇ ਆਪਣੀ ਸਾਬਤ ਸੂਰਤ ਸਿੱਖ ਪਛਾਣ ਨੂੰ ਕਾਇਮ ਰੱਖਣ ਲਈ ਅਜਿਹੀ ਦ੍ਰਿੜ੍ਹਤਾ ਰੱਖਣ। ਇਸ ਮੌਕੇ ਸ. ਹਰਸ਼ਦੀਪ ਸਿੰਘ ਦੇ ਮਾਪੇ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਧਮਾਕਾ ਕਰਨ ਸੰਬੰਧੀ ਮੁੜ ਮਿਲੀ ਧਮਕੀ ਭਰੀ ਈ.ਮੇਲ ਅਗਲੀ ਖ਼ਬਰ ਵਾਲਮੀਕਿ ਭਾਈਚਾਰੇ ਵਲੋਂ ਆਪ ਵਿਧਾਇਕ ਜਸਬੀਰ ਸਿੰਘ ਸੰਧੂ ਖਿਲਾਫ਼ ਰੋਸ ਪ੍ਰਦਰਸ਼ਨ
Ad Position 24