07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜੁਲਾਈ ਨੂੰ ਕਰਨਗੇ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ

ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਹਲਵਾਰਾ ਹਵਾਈ ਅੱਡੇ ਦੇ ਉਦਘਾਟਨ...

Ad Position 21
No active advertisement
ਅਜੀਤ ਡੈਸਕ 18-07-2025

ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਹਲਵਾਰਾ ਹਵਾਈ ਅੱਡੇ ਦੇ ਉਦਘਾਟਨ ਨੂੰ ਲੈ ਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵੱਡੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ 27 ਜੁਲਾਈ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਚੂਅਲੀ ਕਰਨਗੇ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਬਤੌਰ ਰਾਜ ਸਭਾ ਮੈਂਬਰ ਰਹਿੰਦਿਆਂ ਉਨ੍ਹਾਂ ਨੇ ਹਲਵਾਰਾ ਹਵਾਈ ਅੱਡੇ ਨੂੰ ਜਲਦ ਤੋਂ ਜਲਦ ਸ਼ੁਰੂ ਕਰਵਾਉਣ ਲਈ ਅਣਥੱਕ ਯਤਨ ਕੀਤੇ ਸਨ, ਜਿਸ ਦੇ ਚੱਲਦੇ ਹੁਣ ਹਲਵਾਰਾ ਹਵਾਈ ਅੱਡੇ ਦੇ ਨਿਰਮਾਣ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜੁਲਾਈ 2025 ਦਿਨ ਐਤਵਾਰ ਨੂੰ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ ਵਰਚੂਅਲੀ ਕਰਨਗੇ। ਜ਼ਿਕਰਯੋਗ ਹੈ ਕਿ ਹਲਵਾਰਾ ਹਵਾਈ ਅੱਡੇ ਤੋਂ ਹਵਾਈ ਉਡਾਣਾਂ ਸ਼ੁਰੂ ਹੋਣ ਨੂੰ ਲੈ ਕੇ ਕਾਫੀ ਸਿਆਸਤ ਹੁੰਦੀ ਆ ਰਹੀ ਹੈ। ਇਕ ਪਾਸੇ ਜਿਥੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਰਾਜ ਸਭਾ ਮੈਂਬਰ ਰਹਿੰਦਿਆਂ ਹਲਵਾਰਾ ਹਵਾਈ ਅੱਡੇ ਦਾ ਨਿਰਮਾਣ ਕੰਮ ਸ਼ੁਰੂ ਕਰਵਾਉਣ ਦਾ ਦਾਅਵਾ ਲਗਾਤਾਰ ਕੀਤਾ ਜਾਂਦਾ ਰਿਹਾ ਹੈ। ਉਥੇ ਹੀ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਅਤੇ ਭਾਜਪਾ ਆਗੂਆਂ ਵਲੋਂ ਵੀ ਹਲਵਾਰਾ ਹਵਾਈ ਅੱਡੇ ਦਾ ਨਿਰਮਾਣ ਸ਼ੁਰੂ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। 

Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਪਰਮਜੀਤ ਸਿੰਘ ਰੰਧਾਵਾ ਸਹਿਕਾਰੀ ਸਭਾ ਲੌਂਗੋਵਾਲ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5000 ਕਰੋੜ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ-ਪੱਥਰ ਰੱਖਿਆ
Ad Position 24