07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਗੁਰੂ ਹਰ ਸਹਾਏ ਹਲਕੇ 'ਚ ਗੁਰਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ 15 ਪਰਿਵਾਰ ਕਾਂਗਰਸ 'ਚ ਸ਼ਾਮਿਲ

ਗੁਰੂ ਹਰ ਸਹਾਏ, ਫਿਰੋਜ਼ਪੁਰ, 18 ਜੁਲਾਈ (ਹਰਚਰਨ ਸਿੰਘ ਸੰਧੂ)-ਗੁਰੂ ਹਰ ਸਹਾਏ ਹਲਕੇ ਅੰਦਰ ਪਾਰਟੀ...

Ad Position 21
No active advertisement
ਅਜੀਤ ਡੈਸਕ 18-07-2025

ਗੁਰੂ ਹਰ ਸਹਾਏ, ਫਿਰੋਜ਼ਪੁਰ, 18 ਜੁਲਾਈ (ਹਰਚਰਨ ਸਿੰਘ ਸੰਧੂ)-ਗੁਰੂ ਹਰ ਸਹਾਏ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਵਿਚ ਵਿਚਰ ਰਹੇ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਪਿੰਡਾਂ ਵਿਚ ਸਰਗਰਮੀਆਂ ਲਗਾਤਾਰ ਤੇਜ਼ ਕੀਤੀਆਂ ਹੋਈਆਂ ਹਨ, ਜਿਸ ਤਹਿਤ ਗੁਰਦੀਪ ਸਿੰਘ ਢਿੱਲੋਂ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ, ਜਿਸ ਤਹਿਤ ਅੱਜ ਗੁਰੂ ਹਰ ਸਹਾਏ ਹਲਕੇ ਦੇ ਪਿੰਡ ਤਾਰਾ ਸਿੰਘ ਵਾਲਾ ਤੋਂ 15 ਪਰਿਵਾਰ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਹਨ।

ਪਿੰਡ ਦੇ ਕਾਂਗਰਸੀ ਆਗੂ ਸੁਰਜੀਤ ਸਿੰਘ ਤਾਰਾ ਸਿੰਘ ਵਾਲਾ ਦੀ ਪ੍ਰੇਰਨਾ ਸਦਕਾ ਹਰਜਿੰਦਰ ਸਿੰਘ, ਮਹਿੰਦਰ ਸਿੰਘ, ਸੰਤਾ ਸਿੰਘ, ਡੋਗਰ ਸਿੰਘ, ਬਿੰਦੂ, ਤੀਰਥ ਸਿੰਘ, ਵਿਸਾਖਾ ਸਿੰਘ, ਹਰਨਾਮ ਸਿੰਘ, ਸਾਰਜ ਸਿੰਘ, ਲਵਪ੍ਰੀਤ ਸਿੰਘ, ਕਸ਼ਮੀਰ ਸਿੰਘ, ਕਿੱਕਰ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ ਆਦਿ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸਮੂਹ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਗੁਰਦੀਪ ਸਿੰਘ ਢਿੱਲੋਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਆਉਣ ਵਾਲੇ ਦਿਨਾਂ ਅੰਦਰ ਵੱਡੀ ਗਿਣਤੀ ਵਿਚ ਲੋਕਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਕਈ ਹੋਰ ਪਿੰਡਾਂ ਤੋਂ ਕਾਂਗਰਸੀ ਵਰਕਰ ਵੀ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਈ.ਡੀ. ਨੇ ਸਾਬਕਾ ਮੰਤਰੀ ਹਰਕ ਸਿੰਘ ਰਾਵਤ, ਪਤਨੀ ਤੇ 3 ਹੋਰਾਂ ਵਿਰੁੱਧ ਚਾਰਜਸ਼ੀਟ ਕੀਤੀ ਦਾਇਰ ਅਗਲੀ ਖ਼ਬਰ ਪੰਜਾਬ 'ਚ ਕਈ ਥਾਵਾਂ 'ਤੇ ਈ.ਡੀ. ਨੇ ਕੀਤੀ ਛਾਪੇਮਾਰੀ
Ad Position 24