07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸ਼ਰਾਬ ਘੁਟਾਲਾ ਮਾਮਲਾ: ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੇ ਪੁੱਤਰ ਨੂੰ ਈ.ਡੀ. ਨੇ ਕੀਤਾ ਗ੍ਰਿਫ਼ਤਾਰ

ਰਾਏਪੁਰ, 18 ਜੁਲਾਈ-ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ੁੱਕਰਵਾਰ ਨੂੰ ਸੀਨੀਅਰ ਕਾਂਗਰਸੀ ਨੇਤਾ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ...

Ad Position 21
No active advertisement
ਅਜੀਤ ਡੈਸਕ 18-07-2025

ਰਾਏਪੁਰ, 18 ਜੁਲਾਈ-ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ੁੱਕਰਵਾਰ ਨੂੰ ਸੀਨੀਅਰ ਕਾਂਗਰਸੀ ਨੇਤਾ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੇ ਪੁੱਤਰ ਚੈਤਨਿਆ ਬਘੇਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਤੇ ਇਹ ਅਧਿਕਾਰਤ ਸੂਤਰਾਂ ਨੇ ਦੱਸਿਆ। ਭੂਪੇਸ਼ ਬਘੇਲ ਅਨੁਸਾਰ, ਇਹ ਕਾਰਵਾਈ ਚੈਤਨਿਆ ਦੇ ਜਨਮਦਿਨ 'ਤੇ ਕੀਤੀ ਗਈ। ਜੂਨੀਅਰ ਬਘੇਲ ਨੂੰ ਬਾਅਦ ਵਿਚ ਇਕ ਅਦਾਲਤ ਨੇ ਪੰਜ ਦਿਨਾਂ ਦੀ ਈ.ਡੀ. ਰਿਮਾਂਡ 'ਤੇ ਭੇਜ ਦਿੱਤਾ। ਦੁਰਗ ਜ਼ਿਲ੍ਹੇ ਦੇ ਭਿਲਾਈ ਕਸਬੇ ਵਿਚ ਉਨ੍ਹਾਂ ਦੇ ਘਰ 'ਤੇ ਸਵੇਰੇ-ਸਵੇਰੇ ਕੀਤੀ ਛਾਪੇਮਾਰੀ ਤੋਂ ਬਾਅਦ ਈ.ਡੀ. ਨੇ ਚੈਤਨਿਆ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐਮ.ਐਲ.ਏ.) ਤਹਿਤ ਹਿਰਾਸਤ ਵਿਚ ਲੈ ਲਿਆ। 

ਭੂਪੇਸ਼ ਬਘੇਲ ਨੇ ਦੋਸ਼ ਲਗਾਇਆ ਕਿ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਪਰ ਉਹ ਨਿਆਂਪਾਲਿਕਾ 'ਤੇ ਭਰੋਸਾ ਕਰਦੇ ਹਨ ਅਤੇ ਉਨ੍ਹਾਂ ਨਾਲ ਸਹਿਯੋਗ ਕਰਨਗੇ। ਕਾਂਗਰਸੀ ਵਿਧਾਇਕਾਂ ਨੇ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਦਿਨ ਭਰ ਲਈ ਰਾਜ ਵਿਧਾਨ ਸਭਾ ਦੀ ਕਾਰਵਾਈ ਦਾ ਬਾਈਕਾਟ ਕੀਤਾ ਅਤੇ ਏਜੰਸੀ 'ਤੇ ਵਿਰੋਧੀ ਧਿਰ ਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। 

Ad Position 22
No active advertisement
ਪਿਛਲੀ ਖ਼ਬਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਲੌਂਗੋਵਾਲ ਵਿਖੇ ਵੰਡੀਆਂ ਲੱਖਾਂ ਰੁਪਏ ਦੀਆਂ ਗ੍ਰਾਂਟਾਂ
Ad Position 24