07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ

ਕਪੂਰਥਲਾ, 18 ਜੁਲਾਈ (ਅਮਨਜੋਤ ਸਿੰਘ ਵਾਲੀਆ)-ਜਲੰਧਰ ਰੋਡ 'ਤੇ ਗੁਰੂ ਨਾਨਕ ਸਟੇਡੀਅਮ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਗੁਰਨਾਮ ਸਿੰਘ ਨੇ ਦੱਸਿਆ ...

Ad Position 21
No active advertisement
ਅਜੀਤ ਡੈਸਕ 18-07-2025

ਕਪੂਰਥਲਾ, 18 ਜੁਲਾਈ (ਅਮਨਜੋਤ ਸਿੰਘ ਵਾਲੀਆ)-ਜਲੰਧਰ ਰੋਡ 'ਤੇ ਗੁਰੂ ਨਾਨਕ ਸਟੇਡੀਅਮ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਗੁਰਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਪ੍ਰਕਾਸ਼ ਵਾਸੀ ਮਨਸੂਰਵਾਲ ਦੋਨਾ ਜੋ ਕਿ ਕਿਸੇ ਘਰੇਲੂ ਕੰਮ ਲਈ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਪੂਰਥਲਾ ਸ਼ਹਿਰ ਵੱਲ ਜਾ ਰਿਹਾ ਸੀ, ਜਦੋਂ ਉਹ ਗੁਰੂ ਨਾਨਕ ਸਟੇਡੀਅਮ ਨੇੜੇ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ |

ਡਿਊਟੀ ਡਾਕਟਰ ਡਾ. ਮੋਇਨ ਮੁਹੰਮਦ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਇਸ ਸੰਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਥਾਣਾ ਸਿਟੀ ਦੇ ਐਸ.ਐਚ.ਓ. ਬਿਕਰਮਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕਾਰ ਨੂੰ ਕਬਜ਼ੇ ਵਿਚ ਲੈ ਕੇ ਕਾਰ ਚਾਲਕ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਨਹਿਰ 'ਚ ਨਹਾਉਂਦੇ ਸਮੇਂ ਨੌਜਵਾਨ ਦੇ ਡੁੱਬਣ ਨਾਲ ਨੌਜਵਾਨ ਲਾਪਤਾ ਅਗਲੀ ਖ਼ਬਰ ਸ਼ਰਾਬ ਘੁਟਾਲਾ ਮਾਮਲਾ: ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੇ ਪੁੱਤਰ ਨੂੰ ਈ.ਡੀ. ਨੇ ਕੀਤਾ ਗ੍ਰਿਫ਼ਤਾਰ
Ad Position 24