07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਬਿਕਰਮ ਸਿੰਘ ਮਜੀਠੀਆ ਦੇ ਟਿਕਾਣਿਆਂ ’ਤੇ ਸਿੱਟ ਤੇ ਵਿਜੀਲੈਂਸ ਵਲੋਂ ਛਾਪੇਮਾਰੀ-ਸੂਤਰ

ਚੰਡੀਗੜ੍ਹ, 19 ਜੁਲਾਈ- ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ। ਇਹ ਕਾਰਵਾਈ...

Ad Position 21
No active advertisement
ਅਜੀਤ ਡੈਸਕ 19-07-2025

 

ਚੰਡੀਗੜ੍ਹ, 19 ਜੁਲਾਈ- ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ। ਇਹ ਕਾਰਵਾਈ ਸਿੱਟ ਤੇ ਵਿਜੀਲੈਂਸ ਵਲੋਂ ਸਾਂਝੇ ਤੌਰ ’ਤੇ ਅਮਲ ’ਚ ਲਿਆਂਦੀ ਗਈ ਹੈ। ਬਿਕਰਮ ਸਿੰਘ ਮਜੀਠੀਆ ਦੇ ਚੰਡੀਗੜ੍ਹ ਸਥਿਤ ਕਈ ਟਿਕਾਣਿਆਂ ’ਤੇ ਛਾਪੇਮਾਰੀ ਹੋਈ ਹੈ।

ਇਸ ਦੇ ਨਾਲ ਹੀ ਦਿੱਲੀ ਸਥਿਤ ਸੈਨਿਕ ਫਾਰਮ ’ਤੇ ਵੀ ਵਿਜੀਲੈਂਸ ਦੀ ਟੀਮ ਵਲੋਂ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ। ਦੱਸ ਦੇਈਏ ਕਿ ਸੈਨਿਕ ਫਾਰਮ ਦਾ ਨਾਂਅ ਬਿਕਰਮ ਮਜੀਠੀਆ ਦੀ ਬੇਨਾਮੀ ਜਾਇਦਾਦ ਦੀ ਸੂਚੀ ’ਚ ਸ਼ਾਮਿਲ ਹੈ ਤੇ ਇਸ ਦੀ ਕੀਮਤ 150 ਤੋਂ 200 ਕਰੋੜ ਰੁਪਏ ਦਰਸਾਈ ਜਾ ਰਹੀ ਹੈ।

ਛਾਪੇਮਾਰੀ ਦੌਰਾਨ ਸਬੂਤ ਇਕੱਠੇ ਕਰਨ ਲਈ ਤਕਨੀਕੀ ਟੀਮ ਵੀ ਮੌਜੂਦ ਹੈ। ਇਸ ਦੇ ਨਾਲ ਹੀ ਮਜੀਠੀਆ ਅਤੇ ਉਸ ਦੇ ਪਰਿਵਾਰ ਨਾਲ ਜੁੜੀਆਂ ਕੰਪਨੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਇਨ੍ਹਾਂ ਸ਼ੈੱਲ ਕੰਪਨੀਆਂ ਰਾਹੀਂ ਡਰੱਗ ਮਨੀ ਨੂੰ ਘੁੰਮਾਇਆ ਗਿਆ ਹੈ ਤੇ ਇਹ ਕਾਰਵਾਈਆਂ ਗਵਾਹਾਂ ਦੇ ਬਿਆਨਾਂ ’ਤੇ ਅਧਾਰਤ ਹਨ।

 

Ad Position 22
No active advertisement
ਪਿਛਲੀ ਖ਼ਬਰ 2 ਅਗਸਤ ਤੱਕ ਵਧੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ: ਮੋਹਾਲੀ ਅਦਾਲਤੀ ਕੰਪਲੈਕਸ ਦੇ ਬਾਹਰ ਵੱਡੀ ਗਿਣਤੀ ਪੁਲਿਸ ਫੋਰਸ ਤਾਇਨਾਤ
Ad Position 24