07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਮਜੀਠੀਆ ਮਾਮਲਾ: ਵਿਜੀਲੈਂਸ ਵਧੀਆ ਢੰਗ ਨਾਲ ਕਰ ਰਹੀ ਹੈ ਆਪਣਾ ਕੰਮ- ਹਰਪਾਲ ਸਿੰਘ ਚੀਮਾ

ਜਲੰਧਰ, 19 ਜੁਲਾਈ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਖ਼ਤਰੇ ਦੇ ਮਾਮਲੇ ’ਤੇ ਬਿਆਨ ਦਿੰਦੇ ਹੋਏ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਪੂਰੀ ਤਰ੍ਹਾਂ...

Ad Position 21
No active advertisement
ਅਜੀਤ ਡੈਸਕ 19-07-2025

ਜਲੰਧਰ, 19 ਜੁਲਾਈ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਖ਼ਤਰੇ ਦੇ ਮਾਮਲੇ ’ਤੇ ਬਿਆਨ ਦਿੰਦੇ ਹੋਏ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਪੂਰੀ ਤਰ੍ਹਾਂ ਕੀਤੀ ਜਾ ਰਹੀ ਹੈ। ਕੋਈ ਵੀ ਇਸ ਵੱਲ ਬੁਰੀ ਨਜ਼ਰ ਨਾਲ ਨਹੀਂ ਦੇਖ ਸਕਦਾ, ਬਹੁਤ ਸਾਰੇ ਲੋਕ ਨਫ਼ਰਤ ਦੇ ਬੀਜ ਬੀਜਣ ਲਈ ਪੰਜਾਬ ਆਏ ਸਨ, ਪਰ ਇਸ ਨੂੰ ਫੈਲਾ ਨਹੀਂ ਸਕੇ। ਮਜੀਠੀਆ ’ਤੇ ਉਨ੍ਹਾਂ ਕਿਹਾ ਕਿ ਪਹਿਲਾਂ ਉਹ 11 ਦਿਨਾਂ ਦੀ ਨਿਆਂਇਕ ਹਿਰਾਸਤ ’ਤੇ ਸਨ ਅਤੇ ਅੱਜ 14 ਦਿਨ ਹੋਰ ਵੱਧ ਗਏ ਹਨ। ਉਨ੍ਹਾਂ ਕਿਹਾ ਕਿ ਵਿਜੀਲੈਂਸ ਆਪਣਾ ਕੰਮ ਵਧੀਆ ਢੰਗ ਨਾਲ ਕਰ ਰਹੀ ਹੈ।

7 ਲੋਕਾਂ ਨਾਲ ਧੋਖਾਧੜੀ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਜੋ ਵੀ ਅਜਿਹਾ ਕਰੇਗਾ, ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਾਂਗਰਸ ਵਿਧਾਇਕ ਜੂਨੀਅਰ ਬਾਵਾ ਹੈਨਰੀ ਨੇ ਵਿਧਾਨ ਸਭਾ ਵਿਚ ਗਲਤ ਸ਼ਬਦਾਂ ਦੀ ਵਰਤੋਂ ਕੀਤੀ, ਜੋ ਗਲਤ ਹੈ, ਪਰ ਉਨ੍ਹਾਂ ਦੇ ਸੀਨੀਅਰ ਨੇਤਾ ਨੇ ਮੁਆਫੀ ਮੰਗੀ ਹੈ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਲੈ ਪੁੱਜੀ ਪੁਲਿਸ ਅਗਲੀ ਖ਼ਬਰ ਟਰੰਪ ਦੇ ਜੰਗਬੰਦੀ ਵਾਲੇ ਬਿਆਨ ਦਾ ਪ੍ਰਧਾਨ ਮੰਤਰੀ ਮੋਦੀ ਸੰਸਦ ’ਚ ਦੇਣ ਜਵਾਬ- ਜੈਰਾਮ ਰਮੇਸ਼
Ad Position 24