07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਫ਼ਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਬੀਰ ਕੌਰ ਤੇ ਪਟਵਾਰੀ ਕੁਲਦੀਪ ਸਿੰਘ ਨੂੰ ਕੀਤਾ ਮੁਅੱਤਲ

ਫ਼ਤਿਹਗੜ੍ਹ ਚੂੜੀਆਂ, 19 ਜੁਲਾਈ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨ ਸੋਸ਼ਲ ਮੀਡੀਆ ਉੱਪਰ ਨਾਇਬ...

Ad Position 21
No active advertisement
ਅਜੀਤ ਡੈਸਕ 19-07-2025

ਫ਼ਤਿਹਗੜ੍ਹ ਚੂੜੀਆਂ, 19 ਜੁਲਾਈ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨ ਸੋਸ਼ਲ ਮੀਡੀਆ ਉੱਪਰ ਨਾਇਬ ਤਹਿਸੀਲਦਾਰ ਸ਼੍ਰੀਮਤੀ ਜਸਬੀਰ ਕੌਰ ਅਤੇ ਪਟਵਾਰੀ ਕੁਲਦੀਪ ਸਿੰਘ ਫ਼ਤਿਹਗੜ੍ਹ ਚੂੜੀਆਂ ਦਫਤਰ ਵਿਚ ਪੈਸਿਆਂ ਦਾ ਅਦਾਨ-ਪ੍ਰਦਾਨ ਕਰਦਿਆਂ ਦੀ ਵੀਡੀਓ ਵਾਇਰਲ ਹੋਈ ਸੀ। ਬੀਤੇ ਦਿਨ ਹਲਕੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਇਕੱਤਰ ਹੋ ਕੇ ਫਤਿਹਗੜ੍ਹ ਚੂੜੀਆਂ ਦੇ ਰਵਿਦਾਸ ਚੌਕ ਵਿਖੇ ਚੱਕਾ ਜਾਮ ਕਰਦਿਆਂ ਉਕਤ ਵੀਡੀਓ ਵਾਇਰਲ ਕਰਦਿਆਂ ਨਾਇਬ ਤਹਿਸੀਲਦਾਰ ਮੈਡਮ ਜਸਬੀਰ ਕੌਰ ਅਤੇ ਪਟਵਾਰੀ ਕੁਲਦੀਪ ਸਿੰਘ ਉੱਪਰ ਕਥਿਤ ਰਿਸ਼ਵਤਖੋਰੀ ਦੇ ਇਲਜ਼ਾਮ ਲਗਾਏ ਸਨ।

ਇਸ ਉਪਰੰਤ ਪੰਜਾਬ ਸਰਕਾਰ ਵਲੋਂ ਰਿਸ਼ਵਤਖੋਰੀ ਨੂੰ ਖਤਮ ਕਰਨ ਲਈ ਵਚਨਬੱਧਤਾ ਦਿਖਾਉਂਦੇ ਹੋਏ ਉਕਤ ਨਾਇਬ ਤਹਿਸੀਲਦਾਰ ਤੇ ਪਟਵਾਰੀ ਕੁਲਦੀਪ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਹੈ। 

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ, ਪੋਸਟ ਪਾ ਕੇ ਦਿੱਤੀ ਜਾਣਕਾਰੀ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਲੈ ਪੁੱਜੀ ਪੁਲਿਸ
Ad Position 24