07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਵਿਧਾਇਕਾ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ, ਪੋਸਟ ਪਾ ਕੇ ਦਿੱਤੀ ਜਾਣਕਾਰੀ

ਚੰਡੀਗੜ੍ਹ, 19 ਜੁਲਾਈ-'ਆਪ' ਵਿਧਾਇਕਾ ਅਨਮੋਲ ਗਗਨ ਮਾਨ ਨੇ ਅਸਤੀਫਾ ਦੇ...

Ad Position 21
No active advertisement
ਅਜੀਤ ਡੈਸਕ 19-07-2025

ਚੰਡੀਗੜ੍ਹ, 19 ਜੁਲਾਈ-'ਆਪ' ਵਿਧਾਇਕਾ ਅਨਮੋਲ ਗਗਨ ਮਾਨ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ। ਇਸ ਦੌਰਾਨ ਪੋਸਟ ਵਿਚ ਉਨ੍ਹਾਂ ਲਿਖਿਆ ਦਿਲ ਭਾਰੀ ਹੈ ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਕੀਤਾ ਹੈ। ਮੇਰਾ ਐਲ.ਐਲ.ਏ. ਦੇ ਅਹੁਦੇ ਤੋਂ ਸਪੀਕਰ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਦਿੱਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ। ਮੈਨੂੰ ਉਮੀਦ ਹੈ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਉਤੇ ਖਰ੍ਹਾ ਉਤਰੇਗੀ।

ਦੱਸ ਦਈਏ ਕਿ ਅਨਮੋਲ ਗਗਨ ਮਾਨ ਪੰਜਾਬ ਸਰਕਾਰ ਵਿਚ ਸੈਰ-ਸਪਾਟਾ ਮੰਤਰੀ ਰਹਿ ਚੁੱਕੇ ਹਨ। ਅਨਮੋਲ ਗਗਨ ਮਾਨ ਦਾ ਪੰਜਾਬੀ ਗਾਇਕਾ ਤੋਂ ਮੰਤਰੀ ਬਣਨ ਦਾ ਸਫ਼ਰ ਕਾਫ਼ੀ ਦਿਲਚਸਪ ਹੈ। ਉਹ 2020 ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਈ ਸੀ। ਉਸਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾਇਆ ਸੀ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸਭ ਤੋਂ ਘੱਟ ਉਮਰ ਦੇ ਆਗੂਆਂ ਵਿਚੋਂ ਇਕ ਹੈ। ਅਨਮੋਲ ਗਗਨ ਮਾਨ ਨੇ ਪਾਰਟੀ ਦਾ ਪ੍ਰਚਾਰ ਗੀਤ ਵੀ ਤਿਆਰ ਕੀਤਾ ਸੀ।

Ad Position 22
No active advertisement
ਪਿਛਲੀ ਖ਼ਬਰ ਸਰਦਾਰ ਸੁਰਜੀਤ ਸਿੰਘ ਦੁੱਲਟ ਦੇ ਪਰਿਵਾਰ ਨਾਲ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਨੇ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਫ਼ਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਬੀਰ ਕੌਰ ਤੇ ਪਟਵਾਰੀ ਕੁਲਦੀਪ ਸਿੰਘ ਨੂੰ ਕੀਤਾ ਮੁਅੱਤਲ
Ad Position 24