07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸਰਦਾਰ ਸੁਰਜੀਤ ਸਿੰਘ ਦੁੱਲਟ ਦੇ ਪਰਿਵਾਰ ਨਾਲ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਨੇ ਕੀਤਾ ਦੁੱਖ ਸਾਂਝਾ

ਲੌਂਗੋਵਾਲ, 19 ਜੁਲਾਈ (ਸ.ਸ.ਖੰਨਾ)-ਸ਼ਹਿਰ ਲੌਂਗੋਵਾਲ ਦੇ ਬਹੁਤ ਹੀ ਹੋਣਹਾਰ ਨੌਜਵਾਨ ਸਰਪੰਚ ਪਰਮਜੀਤ...

Ad Position 21
No active advertisement
ਅਜੀਤ ਡੈਸਕ 19-07-2025

ਲੌਂਗੋਵਾਲ, 19  ਜੁਲਾਈ (ਸ.ਸ.ਖੰਨਾ)-ਸ਼ਹਿਰ ਲੌਂਗੋਵਾਲ ਦੇ ਬਹੁਤ ਹੀ ਹੋਣਹਾਰ ਨੌਜਵਾਨ ਸਰਪੰਚ ਪਰਮਜੀਤ ਸਿੰਘ ਪੰਮਾ ਦੇ ਪਿਤਾ ਸੁਰਜੀਤ ਸਿੰਘ ਦੁੱਲਟ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਇਸ ਦੁੱਖ ਦੀ ਘੜੀ ਵਿਚ ਅੱਜ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਉਨ੍ਹਾਂ ਸਰਦਾਰ ਦੁੱਲਟ ਦੇ ਜੀਵਨ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਇਸ ਪਰਿਵਾਰ ਵਿਚ ਬਹੁਤ ਲੰਮਾ ਸਮਾਂ ਸਰਪੰਚੀ ਰਹੀ ਹੈ ਅਤੇ ਸਰਪੰਚ ਪਰਮਜੀਤ ਸਿੰਘ ਵੀ ਇੱਕ ਉੱਘੇ ਕਾਰੋਬਾਰੀ ਅਤੇ ਸ਼ੈਲਰ ਐਸੋਸੀਏਸ਼ਨ ਦੇ ਸੀਨੀਅਰ ਆਗੂ ਵੀ ਹਨ। ਇਸ ਮੌਕੇ ਹਰਮਨਦੇਵ ਬਾਜਵਾ, ਹਿੰਮਤ ਬਾਜਵਾ, ਸੁਖਵਿੰਦਰ ਸਿੰਘ ਸਿੱਧੂ, ਵਿਜੇ ਕੁਮਾਰ ਗੋਇਲ, ਕੌਂਸਲਰ ਜਗਜੀਤ ਸਿੰਘ ਕਾਲਾ, ਪੰਜਾਬ ਸਿੰਘ, ਗੁਰਪ੍ਰੀਤ ਸਿੰਘ ਦਿਆਲਗੜ੍ਹ, ਪ੍ਰਧਾਨ ਰਤਨ ਕੁਮਾਰ ਮੰਗੂ, ਬਲਜੀਤ ਸਿੰਘ ਮੌੜ, ਕਾਲਾ ਰਾਮ ਮਿੱਤਲ, ਕੁਲਵੀਰ ਸਿੰਘ ਆਦਿ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਨਹਿਰ ’ਚ ਨਹਾਉਂਦੇ ਸਮੇਂ ਨੌਜਵਾਨ ਦੀ ਡੁੱਬਣ ਤੋਂ ਬਾਅਦ ਤੀਜੇ ਦਿਨ ਮਿਲੀ ਲਾਸ਼ ਅਗਲੀ ਖ਼ਬਰ ਵਿਧਾਇਕਾ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ, ਪੋਸਟ ਪਾ ਕੇ ਦਿੱਤੀ ਜਾਣਕਾਰੀ
Ad Position 24