07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਪਿੰਡ ਛੰਨ ਕਲਾਂ ਦੇ ਸਰਪੰਚ ਦਰਬਾਰਾ ਸਿੰਘ ਤੇ ਸਮੁੱਚੀ ਪੰਚਾਇਤ ਬਿਨਾਂ ਮੁਕਾਬਲੇ ਜੇਤੂ ਕਰਾਰ

ਚੋਗਾਵਾਂ/ ਅੰਮ੍ਰਿਤਸਰ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਸਾਲ 2024 ਵਿਚ ਹੋਈਆਂ ਪੰਚਾਇਤੀ ਚੋਣਾਂ ਤੋਂ...

Ad Position 21
No active advertisement
ਅਜੀਤ ਡੈਸਕ 19-07-2025

ਚੋਗਾਵਾਂ/ ਅੰਮ੍ਰਿਤਸਰ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਸਾਲ 2024 ਵਿਚ ਹੋਈਆਂ ਪੰਚਾਇਤੀ ਚੋਣਾਂ ਤੋਂ ਬਾਅਦ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਵੋਟਾਂ ਪਾਉਣ ਦਾ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਚੋਣ ਪ੍ਰੋਗਰਾਮ ਜਾਰੀ ਕੀਤਾ ਗਿਆ ਸੀ, ਜਿਸ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਛੰਨ ਕਲਾਂ ਤੇ ਸਰਪੰਚੀ ਦੇ ਉਮੀਦਵਾਰ ਦਰਬਾਰਾ ਸਿੰਘ ਅਤੇ ਮੈਂਬਰ ਸੁੱਖਾ ਸਿੰਘ, ਮੈਂਬਰ ਸਰਦੂਰ ਸਿੰਘ, ਮੈਂਬਰ ਨਿਰਮਲ ਸਿੰਘ, ਮੈਂਬਰ ਸੂਬਾ ਸਿੰਘ, ਮੈਂਬਰ ਸ਼ਾਂਤੀ ਕੌਰ ਅਤੇ ਮੈਂਬਰ ਸਤਨਾਮ ਸਿੰਘ ਵਲੋਂ ਆਪਣੇ ਕਾਗਜ਼ ਦਾਖਲ ਕਰਵਾਏ ਗਏ ਸੀ।

ਉਨ੍ਹਾਂ ਨੂੰ ਬਿਨਾਂ ਮੁਕਾਬਲੇ ਜੇਤੂ ਕਰਾਰ ਦੇ ਦਿੱਤਾ ਗਿਆ। ਇਸ ਮੌਕੇ ਨਵ-ਨਿਯੁਕਤ ਸਰਪੰਚ ਦਰਬਾਰਾ ਸਿੰਘ ਤੇ ਸਮੁੱਚੇ ਮੈਂਬਰਾਂ ਦਾ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਸਮੁੱਚੀ ਪੰਚਾਇਤ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਦੌਰਾਨ ਸਰਪੰਚ ਦਰਬਾਰਾ ਸਿੰਘ ਨੇ 'ਆਪ' ਦੀ ਸਮੁੱਚੀ ਲੀਡਰਸ਼ਿਪ ਤੇ ਹਲਕਾ ਰਾਜਾਸਾਂਸੀ ਦੀ ਇੰਚਾਰਜ ਮੈਡਮ ਸੋਨੀਆ ਮਾਨ ਤੇ ਹਲਕਾ ਰਾਜਾਸਾਂਸੀ ਕੋਆਰਡੀਨੇਟਰ ਲਖਵਿੰਦਰ ਸਿੰਘ ਲੱਖਾ ਦਾ ਧੰਨਵਾਦ ਕੀਤਾ। ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਬਿਨਾਂ ਪੱਖਪਾਤ ਦੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇਣਗੇ। ਇਸ ਸਮੇਂ ਪ੍ਰਧਾਨ ਦਰਸ਼ਨ ਸਿੰਘ, ਕਸ਼ਮੀਰ ਸਿੰਘ ਸਾਬਕਾ ਸਰਪੰਚ, ਸਰਦਾਰ ਸਿੰਘ, ਸਤਪਾਲ ਸਿੰਘ, ਪ੍ਰਕਾਸ਼ ਸਿੰਘ, ਬਿੱਲਾ ਸਿੰਘ, ਬਗੀਚਾ ਸਿੰਘ, ਨਿਸ਼ਾਨ ਸਿੰਘ, ਗੋਪੀ ਭਿੰਡੀਆਂ ਆਦਿ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਥਾਣਾ ਘਰਿੰਡਾ ਪੁਲਿਸ ਵਲੋਂ 2 ਗਲੌਕ ਪਿਸਟਲ ਸਮੇਤ ਇਕ ਗ੍ਰਿਫਤਾਰ ਅਗਲੀ ਖ਼ਬਰ ਬੇਅਦਬੀ 'ਤੇ ਬਣ ਰਹੇ ਕਾਨੂੰਨ ਦੀ ਕਿਤੇ ਵੀ ਦੁਰਵਰਤੋਂ ਨਾ ਹੋਵੇ- ਢੱਡਰੀਆਂ ਵਾਲੇ
Ad Position 24