07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਥਾਣਾ ਘਰਿੰਡਾ ਪੁਲਿਸ ਵਲੋਂ 2 ਗਲੌਕ ਪਿਸਟਲ ਸਮੇਤ ਇਕ ਗ੍ਰਿਫਤਾਰ

ਅਟਾਰੀ, (ਅੰਮ੍ਰਿਤਸਰ), 19 ਜੁਲਾਈ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ...

Ad Position 21
No active advertisement
ਅਜੀਤ ਡੈਸਕ 19-07-2025

ਅਟਾਰੀ, (ਅੰਮ੍ਰਿਤਸਰ), 19 ਜੁਲਾਈ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਨਿੰਦਰ ਸਿੰਘ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਲਖਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਦੀ ਅਗਵਾਈ ਹੇਠ ਥਾਣਾ ਘਰਿੰਡਾ ਪੁਲਿਸ ਵਲੋਂ ਅਨਮੋਲ ਸਿੰਘ ਨੂੰ 2 ਗਲੋਕ ਪਿਸਟਲ ਸਮੇਤ ਗ੍ਰਿਫਤਾਰ ਕੀਤਾ ਗਿਆ।

ਇਸ ਸਬੰਧੀ ਲਖਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਨੇ ਦੱਸਿਆ ਕਿ ਥਾਣਾ ਘਰਿੰਡਾ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜਦੋਂ ਟੀ ਪੁਆਇੰਟ ਲਹੋਰੀ ਮੱਲ ਤੋਂ ਹੁਸ਼ਿਆਰ ਨਗਰ ਪੁੱਜੀ ਤਾਂ ਉਨ੍ਹਾਂ ਨੂੰ ਦੋ ਸ਼ੱਕੀ ਨੌਜਵਾਨ ਦਿਖਾਈ ਦਿੱਤੇ ਜਿਨ੍ਹਾਂ ਵਿਚੋਂ ਇਕ ਨੌਜਵਾਨ ਮੋਟਰਸਾਈਕਲ ਉਤੇ ਬੈਠਾ ਸੀ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਵਲੋਂ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਈਰਾਨ ਦੇ ਦੱਖਣ 'ਚ ਬੱਸ ਹਾਦਸਾ, ਘੱਟੋ-ਘੱਟ 21 ਲੋਕਾਂ ਦੀ ਮੌਤ ਅਗਲੀ ਖ਼ਬਰ ਪਿੰਡ ਛੰਨ ਕਲਾਂ ਦੇ ਸਰਪੰਚ ਦਰਬਾਰਾ ਸਿੰਘ ਤੇ ਸਮੁੱਚੀ ਪੰਚਾਇਤ ਬਿਨਾਂ ਮੁਕਾਬਲੇ ਜੇਤੂ ਕਰਾਰ
Ad Position 24