07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਐਡਵੋਕੇਟ ਗੌਰਵ ਗਰਗ ਹਰਿਆਣਾ ਸਰਕਾਰ ਵਲੋਂ ਅਸਿਸਟੈਂਟ ਐਡਵੋਕੇਟ ਜਨਰਲ ਨਿਯੁਕਤ

ਅਮਲੋਹ, 19 ਜੁਲਾਈ (ਕੇਵਲ ਸਿੰਘ)-ਅਮਲੋਹ ਸ਼ਹਿਰ ਦੇ ਵਸਨੀਕ ਸੀਨੀਅਰ ਐਡਵੋਕੇਟ ਗੌਰਵ ਗਰਗ...

Ad Position 21
No active advertisement
ਅਜੀਤ ਡੈਸਕ 19-07-2025

ਅਮਲੋਹ, 19 ਜੁਲਾਈ (ਕੇਵਲ ਸਿੰਘ)-ਅਮਲੋਹ ਸ਼ਹਿਰ ਦੇ ਵਸਨੀਕ ਸੀਨੀਅਰ ਐਡਵੋਕੇਟ ਗੌਰਵ ਗਰਗ ਨੂੰ ਹਰਿਆਣਾ ਸਰਕਾਰ ਵਲੋਂ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਿਚ ਅਸਿਸਟੈਂਟ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਦੀ ਨਿਯੁਕਤੀ ਨਾਲ ਅਮਲੋਹ ਸ਼ਹਿਰ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਸ ਨਿਯੁਕਤੀ ਦਾ ਗਰਗ ਦੇ ਨਜ਼ਦੀਕੀਆਂ ਵਲੋਂ ਸਵਾਗਤ ਕੀਤਾ ਗਿਆ, ਉਥੇ ਹੀ ਵਧਾਈ ਵੀ ਦਿੱਤੀ ਗਈ। ਇਸ ਮੌਕੇ ਸ਼ਹਿਰ ਵਾਸੀਆਂ ਨੇ ਕਿਹਾ ਕਿ ਗੌਰਵ ਗਰਗ ਦੀ ਇਸ ਨਿਯੁਕਤੀ ਨਾਲ ਅਮਲੋਹ ਇਲਾਕੇ ਦਾ ਮਾਣ ਵਧਿਆ ਹੈ ਅਤੇ ਅਸੀਂ ਅੱਜ ਮਾਣ ਮਹਿਸੂਸ ਕਰ ਰਹੇ ਹਾਂ। ਇਸ ਦੌਰਾਨ ਗੌਰਵ ਗਰਗ ਨੇ ਕਿਹਾ ਕਿ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ, ਉਥੇ ਹਰਿਆਣਾ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕਰਦਾ ਹਾਂ। 

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਮੌਤ ਅਗਲੀ ਖ਼ਬਰ ਦੋ ਸਕੀਆਂ ਭੈਣਾਂ ਦੀ ਸੱਪ ਦੇ ਡੱਸਣ ਨਾਲ ਮੌਤ
Ad Position 24