07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਗਾਜ਼ਾ ਤੋਂ ਬੰਧਕਾਂ ਨੂੰ ਵਾਪਸ ਲਿਆਉਣ ਲਈ ਭੀੜ ਨੇ ਟਰੰਪ ਦੇ ਦਖ਼ਲ ਦੀ ਕੀਤੀ ਮੰਗ

ਗਾਜ਼ਾ, 20 ਜੁਲਾਈ - ਲਗਭਗ ਡੇਢ ਸਾਲ ਤੋਂ ਗਾਜ਼ਾ ਵਿਚ ਇਜ਼ਰਾਈਲ ਅਤੇ ਹਮਾਸ ਵਿਚਕਾਰ ਚੱਲ ਰਹੀ ਜੰਗ ਨੂੰ ਰੋਕਣ ਦੀ ਮੰਗ ਕੀਤੀ ਜਾ ਰਹੀ ਹੈ। ਸਮਝੌਤੇ ਦੀ ਮੰਗ ਕਰਦੇ ਹੋਏ ਇਜ਼ਰਾਈਲ ਦੇ ਲੋਕ ਸੜਕਾਂ...

Ad Position 21
No active advertisement
ਅਜੀਤ ਡੈਸਕ 20-07-2025

 ਗਾਜ਼ਾ, 20 ਜੁਲਾਈ - ਲਗਭਗ ਡੇਢ ਸਾਲ ਤੋਂ ਗਾਜ਼ਾ ਵਿਚ ਇਜ਼ਰਾਈਲ ਅਤੇ ਹਮਾਸ ਵਿਚਕਾਰ ਚੱਲ ਰਹੀ ਜੰਗ ਨੂੰ ਰੋਕਣ ਦੀ ਮੰਗ ਕੀਤੀ ਜਾ ਰਹੀ ਹੈ। ਸਮਝੌਤੇ ਦੀ ਮੰਗ ਕਰਦੇ ਹੋਏ ਇਜ਼ਰਾਈਲ ਦੇ ਲੋਕ ਸੜਕਾਂ 'ਤੇ ਉਤਰ ਆਏ ਹਨ ਤੇ ਲੋਕਾਂ ਨੇ ਜੰਗਬੰਦੀ 'ਤੇ ਸਮਝੌਤੇ ਦੀ ਮੰਗ ਕੀਤੀ।

ਲੋਕਾਂ ਨੇ ਕਿਹਾ ਕਿ ਯੁੱਧ ਖ਼ਤਮ ਕੀਤਾ ਜਾਣਾ ਚਾਹੀਦਾ ਹੈ । ਗਾਜ਼ਾ ਵਿਚ ਸਾਰੇ 50 ਮਰੇ ਅਤੇ ਜ਼ਿੰਦਾ ਕੈਦੀਆਂ ਨੂੰ ਵਾਪਸ ਲਿਆਂਦਾ ਜਾਣਾ ਚਾਹੀਦਾ ਹੈ। ਨਾਲ ਹੀ, ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਸਮਝੌਤਾ ਕਰਵਾਉਣ ਲਈ ਦਖ਼ਲ ਦੇਣਾ ਚਾਹੀਦਾ ਹੈ। ਪ੍ਰਦਰਸ਼ਨਕਾਰੀਆਂ ਨੇ ਆਪਣੇ ਹੱਥਾਂ ਵਿਚ ਬੈਨਰ ਫੜੇ ਹੋਏ ਸਨ, ਜਿਨ੍ਹਾਂ 'ਤੇ ਲਿਖਿਆ ਸੀ ਕਿ ਟਰੰਪ ਨੂੰ ਇਕ ਵੱਡਾ ਸਮਝੌਤਾ ਕਰਵਾਉਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਅਮਰੀਕਾ ਗਾਜ਼ਾ ਵਿਚ ਸੰਘਰਸ਼ ਨੂੰ ਖ਼ਤਮ ਕਰਨ ਲਈ ਸਾਰੀਆਂ ਸੰਬੰਧਿਤ ਧਿਰਾਂ ਨੂੰ ਇਕ ਮੇਜ਼ 'ਤੇ ਲਿਆਉਣ ਦੀ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ। ਟਰੰਪ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਕਰ ਜਲਦੀ ਹੀ ਕੋਈ ਹੱਲ ਨਾ ਲੱਭਿਆ ਗਿਆ ਤਾਂ ਇਹ ਸੰਘਰਸ਼ ਹੋਰ ਗੁੰਝਲਦਾਰ ਹੋ ਸਕਦਾ ਹੈ ਅਤੇ ਇਸ ਦਾ ਪ੍ਰਭਾਵ ਪੂਰੇ ਪੱਛਮੀ ਏਸ਼ੀਆ 'ਤੇ ਪਵੇਗਾ। ਅਮਰੀਕਾ ਇਹ ਵੀ ਯਕੀਨੀ ਬਣਾਉਣਾ ਚਾਹੁੰਦਾ ਹੈ ਕਿ ਗਾਜ਼ਾ ਵਿਚ ਮਨੁੱਖੀ ਸੰਕਟ ਨਾ ਵਧੇ।

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਨਾਲ ਸੰਬੰਧਿਤ ਕਿਸੇ ਵੀ ਡਬਲਯੂਸੀਐਲ ਮੈਚ ਨਾਲ ਨਾ ਤਾਂ ਜੁੜੇਗਾ ਤੇ ਨਾ ਹੀ ਹਿੱਸਾ ਲਵੇਗਾ EaseMyTrip ਅਗਲੀ ਖ਼ਬਰ ਡਬਲਯੂਸੀਐਲ ਵਿਚ ਅੱਜ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਣ ਵਾਲਾ ਮੈਚ ਰੱਦ
Ad Position 24