07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪੱਛਮੀ ਅਫ਼ਰੀਕੀ ਦੇਸ਼ ਨਾਈਜਰ ਵਿਖੇ ਅੱਤਵਾਦੀ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ, ਇਕ ਅਗਵਾ

ਨਿਆਮੀ, 20 ਜੁਲਾਈ - ਪੱਛਮੀ ਅਫ਼ਰੀਕੀ ਦੇਸ਼ ਨਾਈਜਰ ਵਿਖੇ ਅੱਤਵਾਦੀਆਂ ਨੇ ਨਾ ਸਿਰਫ਼ ਲੋਕਾਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਮਾਰ ਦਿੱਤਾ ਸਗੋਂ ਮੌਕੇ 'ਤੇ ਮੌਜੂਦ ਕੁਝ ਲੋਕਾਂ ਨੂੰ ਅਗਵਾ ਵੀ ਕਰ...

Ad Position 21
No active advertisement
ਅਜੀਤ ਡੈਸਕ 20-07-2025

 ਨਿਆਮੀ, 20 ਜੁਲਾਈ - ਪੱਛਮੀ ਅਫ਼ਰੀਕੀ ਦੇਸ਼ ਨਾਈਜਰ ਵਿਖੇ ਅੱਤਵਾਦੀਆਂ ਨੇ ਨਾ ਸਿਰਫ਼ ਲੋਕਾਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਮਾਰ ਦਿੱਤਾ ਸਗੋਂ ਮੌਕੇ 'ਤੇ ਮੌਜੂਦ ਕੁਝ ਲੋਕਾਂ ਨੂੰ ਅਗਵਾ ਵੀ ਕਰ ਲਿਆ।
ਇਹ ਹਮਲਾ ਦੇਸ਼ ਦੇ ਦੱਖਣ-ਪੱਛਮੀ ਦੋਸੋ ਖੇਤਰ ਵਿਚ ਹੋਇਆ। ਜਦੋਂ ਇਹ ਹਮਲਾ ਦੋਸੋ ਵਿੱਚ ਹੋਇਆ, ਤਾਂ ਅੱਤਵਾਦੀਆਂ ਨੇ ਉੱਥੇ ਉਸਾਰੀ ਦਾ ਕੰਮ ਕਰ ਰਹੇ ਦੋ ਭਾਰਤੀਆਂ ਨੂੰ ਵੀ ਮਾਰ ਦਿੱਤਾ। ਇਕ ਹੋਰ ਭਾਰਤੀ ਨੂੰ ਵੀ ਅਗਵਾ ਕਰ ਲਿਆ ਗਿਆ। ਭਾਰਤੀ ਦੂਤਾਵਾਸ ਨੇ ਇਸ ਹਮਲੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਇਹ ਭਿਆਨਕ ਘਟਨਾ ਮੰਗਲਵਾਰ, 15 ਜੁਲਾਈ ਨੂੰ ਵਾਪਰੀ। ਭਾਰਤੀ ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਯ 'ਤੇ ਇਸ ਨਾਲ ਸੰਬੰਧਿਤ ਜਾਣਕਾਰੀ ਸਾਂਝੀ ਕੀਤੀ ਅਤੇ ਲਿਖਿਆ - 'ਨਾਈਜਰ ਦੇ ਦੋਸੋ ਖੇਤਰ ਵਿਚ 15 ਜੁਲਾਈ ਨੂੰ ਹੋਏ ਇਕ ਬੇਰਹਿਮ ਅੱਤਵਾਦੀ ਹਮਲੇ ਵਿਚ ਦੋ ਭਾਰਤੀਆਂ ਦੀ ਦੁਖਦਾਈ ਮੌਤ ਹੋ ਗਈ ਅਤੇ ਇਕ ਭਾਰਤੀ ਨੂੰ ਅਗਵਾ ਕਰ ਲਿਆ ਗਿਆ। ਦੁਖੀ ਪਰਿਵਾਰਾਂ ਪ੍ਰਤੀ ਸਾਡੀ ਡੂੰਘੀ ਸੰਵੇਦਨਾ।'

Ad Position 22
No active advertisement
ਪਿਛਲੀ ਖ਼ਬਰ ਸੰਸਦ ਦੇ ਮੌਨਸੂਨ ਇਜਲਾਸ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਜਾਰੀ ਅਗਲੀ ਖ਼ਬਰ ਅਜੇ ਤੱਕ ਗ੍ਰਿਫ਼ਤਾਰ ਹੁੰਦੇ ਨਹੀਂ ਦੇਖੇ ਗਏ ਪਹਿਲਗਾਮ ਅੱਤਵਾਦੀ ਹਮਲੇ ਵਿਚ ਸਾਡੇ ਦੇਸ਼ ਵਾਸੀਆਂ ਨੂੰ ਮਾਰਨ ਵਾਲੇ - ਰੇਣੂਕ...
Ad Position 24