07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਸੁਲਤਾਨਵਿੰਡ (ਅੰਮ੍ਰਿਤਸਰ), 20 ਜੁਲਾਈ (ਗੁਰਨਾਮ ਸਿੰਘ ਬੁੱਟਰ) - ਪਿੰਡ ਸੁਲਤਾਨਵਿੰਡ ਦੇ 6 ਵਾਰਡ ਪੰਡੋਰਾ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ...

Ad Position 21
No active advertisement
ਅਜੀਤ ਡੈਸਕ 20-07-2025

ਸੁਲਤਾਨਵਿੰਡ (ਅੰਮ੍ਰਿਤਸਰ), 20 ਜੁਲਾਈ (ਗੁਰਨਾਮ ਸਿੰਘ ਬੁੱਟਰ) - ਪਿੰਡ ਸੁਲਤਾਨਵਿੰਡ ਦੇ 6 ਵਾਰਡ ਪੰਡੋਰਾ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਰਾਜੂ ਪੁੱਤਰ ਲੇਟ ਦਰਸ਼ਨ ਸਿੰਘ ਵਾਸੀ 6 ਵਾਰਡ ਪੰਡੋਰਾ ਪਿੰਡ ਸੁਲਤਾਨਵਿਡ ਵਜੋ ਹੋਈ ਹੈ।

ਇਹ ਇਲਾਕਾ ਪੁਲਿਸ ਥਾਣਾ ਸੁਲਤਾਨਵਿੰਡ ਨਾਲ ਸੰਬੰਧਿਤ ਹੈ। ਇਸ ਮੌਕੇ ਗੱਲਬਾਤ ਕਰਦਿਆਂ ਟਾਂਗਾ, ਰੇਹੜਾ ਘੋੜਾ, ਠੇਲਾ ਰਿਕਸ਼ਾ ਯੂਨੀਅਨ ਦੇ ਪ੍ਰਧਾਨ ਬਾਬਾ ਗੁਰਮੁੱਖ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਾਜੂ ਦੇ ਮਾਂ ਪਿਓ ਨਾ ਹੋਣ ਕਰਕੇ ਰਾਜੂ ਦੀ ਮੈ ਪੂਰੀ ਦੇਖ ਭਾਲ ਕਰਦਾ ਸੀ ਅਤੇ ਰਾਜੂ ਨੂੰ ਜੰਝ ਘਰ ਵਿਖੇ ਰੱਖਿਆ ਹੋਇਆ ਸੀ। ਉਨ੍ਹਾ ਦੱਸਿਆ ਕਿ ਅੱਜ ਸਵੇਰੇ ਰਾਜੂ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ। ਇਸ ਸੰਬੰਧੀ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਪੁਲਿਸ ਕੋਲ ਜੋ ਬਿਆਨ ਦਰਜ ਕਰਵਾਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਫੌਜਾ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਫ਼ਿਰੋਜ਼ਪੁਰ : ਬੀਐਸਐਫ ਵਲੋਂ ਭਾਰਤ-ਪਾਕਿ ਸਰਹੱਦ 'ਤੇ ਇਕ ਪਾਕਿਸਤਾਨੀ ਘੁਸਪੈਠੀਆ ਕਾਬੂ
Ad Position 24