07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਮ੍ਰਿਤਕ ਨੌਜਵਾਨ ਬੇਅੰਤ ਸਿੰਘ ਠੀਕਰੀਵਾਲਾ ਦੀ ਲਾਸ਼ ਕੈਨੇਡਾ ਤੋਂ 18 ਦਿਨਾਂ ਬਾਅਦ ਪਿੰਡ ਪੁੱਜੀ

ਮਹਿਲ ਕਲਾਂ, 20 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਠੀਕਰੀਵਾਲਾ (ਬਰਨਾਲਾ) ਦੇ ਨੌਜਵਾਨ ਬੇਅੰਤ ਸਿੰਘ (30) ਪੁੱਤਰ ਸਵ: ਬਚਿੱਤਰ ਸਿੰਘ ਦੀ 2 ਜੁਲਾਈ ਨੂੰ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ...

Ad Position 21
No active advertisement
ਅਜੀਤ ਡੈਸਕ 20-07-2025

ਮਹਿਲ ਕਲਾਂ, 20 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਠੀਕਰੀਵਾਲਾ (ਬਰਨਾਲਾ) ਦੇ ਨੌਜਵਾਨ ਬੇਅੰਤ ਸਿੰਘ (30) ਪੁੱਤਰ ਸਵ: ਬਚਿੱਤਰ ਸਿੰਘ ਦੀ 2 ਜੁਲਾਈ ਨੂੰ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ । ਅੱਜ ਉਸ ਦੀ ਲਾਸ਼ 18 ਦਿਨਾਂ ਬਾਅਦ ਪਿੰਡ ਠੀਕਰੀਵਾਲਾ ਪੁੱਜੀ। ਅੰਤਿਮ ਸੰਸਕਾਰ ਸਮੇਂ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਤੇ ਰਿਸ਼ਤੇਦਾਰਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿਤੀ ।

ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸਕੱਤਰ, ਹਲਕਾ ਇੰਚਾਰਜ ਗੁਰਜੰਟ ਸਿੰਘ ਕੱਟੂ, ਚੇਅਰਮੈਨ ਸੁਖਵਿੰਦਰ ਦਾਸ ਆਦਿ ਆਗੂਆਂ ਨੇ ਪਿੰਡ ਠੀਕਰੀਵਾਲਾ ਪੁੱਜ ਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।।

ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਬੇਅੰਤ ਸਿੰਘ ਇਸੇ ਸਾਲ ਅਪ੍ਰੈਲ ਮਹੀਨੇ 'ਚ ਰੋਜ਼ੀ ਰੋਟੀ ਲਈ ਕੈਨੇਡਾ ਗਿਆ ਸੀ। 2 ਜੁਲਾਈ ਨੂੰ ਉਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਬੇਅੰਤ ਸਿੰਘ 5 ਭੈਣਾਂ ਦਾ ਇਕਲੌਤਾ ਭਰਾ ਅਤੇ ਵਿਧਵਾ ਮਾਂ ਮਲਕੀਤ ਕੌਰ ਦਾ ਇਕੋ-ਇਕ ਸਹਾਰਾ ਸੀ। ਪਰਿਵਾਰ ਨੇ ਕਰਜ਼ਾ ਚੁੱਕ ਕੇ ਉਸ ਨੂੰ ਕੈਨੇਡਾ ਭੇਜਿਆ ਸੀ, ਪਰ ਉਥੇ ਇਹ ਦੁਖਦਾਈ ਹਾਦਸਾ ਵਾਪਰ ਗਿਆ।

Ad Position 22
No active advertisement
ਪਿਛਲੀ ਖ਼ਬਰ ਕਰਨਾਟਕ ਸਰਕਾਰ ਨੇ ਧਰਮਸਥਲਾ ਦੇ ਕਥਿਤ ਸਮੂਹਿਕ ਦਫ਼ਨਾਉਣ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ. ਦਾ ਕੀਤਾ ਗਠਨ ਅਗਲੀ ਖ਼ਬਰ ਭਾਰਤ ਯੂ. ਪੀ. ਆਈ. ਦੁਆਰਾ ਮਹੀਨਾਵਾਰ 18 ਬਿਲੀਅਨ ਟ੍ਰਾਂਜੈਕਸ਼ਨਾਂ ਨਾਲ ਵਿਸ਼ਵ ਪੱਧਰ 'ਤੇ ਬਣਿਆ ਸ਼ਕਤੀਸ਼ਾਲੀ
Ad Position 24