07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ‘ਚ ਸ਼ਿਮਲਾ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਿਮਲਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ ...

Ad Position 21
No active advertisement
ਅਜੀਤ ਡੈਸਕ 20-07-2025

ਅੰਮ੍ਰਿਤਸਰ, 20 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਿਮਲਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਕਮੇਟੀ ਵਲੋਂ ਕਰਵਾਏ ਗਏ ਇਸ ਸਮਾਗਮ ਮੌਕੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਦੀ ਸੇਧ ਵਿਚ ਸੰਗਤ ਨੂੰ ਜੀਵਨ ਜੀਣ ਦੀ ਪ੍ਰੇਰਨਾ ਦਿੱਤੀ।

ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਹੱਕਾਂ ਦੀ ਰੱਖਿਆ ਲਈ ਇਕ ਲਾਸਾਨੀ ਮਿਸਾਲ ਹੈ। ਗੁਰੂ ਸਾਹਿਬ ਨੇ ਨਾ ਸਿਰਫ ਸਿੱਖ ਧਰਮ ਦੀ, ਸਗੋਂ ਸਮੂਹ ਕੌਮਾਂ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ। ਨੌਵੇਂ ਪਾਤਸ਼ਾਹ ਜੀ ਸੱਚ, ਨਿਸ਼ਕਾਮਤਾ ਅਤੇ ਤਿਆਗ ਦੇ ਜੀਵੰਤ ਪ੍ਰਤੀਕ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮਾਗਮਾਂ ਮੌਕੇ ਕੀਤੇ ਜਾਂਦੇ ਸਨਮਾਨ ਦੇ ਸੰਬੰਧ ਵਿਚ ਵਿਸ਼ੇਸ਼ ਤੌਰ ‘ਤੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿਰੋਪਾਓ ਦਾ ਸਿੱਖ ਪਰੰਪਰਾ ਵਿਚ ਬਹੁਤ ਉੱਚਾ ਸਤਿਕਾਰ ਹੈ ਅਤੇ ਇਹ ਕੇਵਲ ਸਿੰਘ ਸਾਹਿਬਾਨ, ਮਹਾਨ ਸ਼ਖ਼ਸੀਅਤਾਂ, ਗੁਰਮਤਿ ਪ੍ਰਚਾਰਕਾਂ ਜਾਂ ਧਾਰਮਿਕ ਸੇਵਾਵਾਂ ਲਈ ਵਿਸ਼ੇਸ਼ ਯੋਗਦਾਨ ਕਰਨ ਵਾਲਿਆਂ ਨੂੰ ਹੀ ਭੇਟ ਕੀਤਾ ਜਾਣਾ ਚਾਹੀਦਾ ਹੈ।

ਆਮ ਤੌਰ ‘ਤੇ ਸਨਮਾਨ ਦੇਣ ਦੀ ਥਾਂ ਧਾਰਮਿਕ ਕਿਤਾਬਾਂ ਜਾਂ ਸਿੱਖ ਰਹਿਤ ਮਰਿਆਦਾ ਦੇ ਕੇ ਸਨਮਾਨ ਕਰਨ ਦੀ ਪ੍ਰਥਾ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਇਸ ਸਤਿਕਾਰ ਦਾ ਮੂਲ ਭਾਵ ਕਾਇਮ ਰਹੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਹਰੇਕ ਸਾਲ ਲੱਖਾਂ ਦੀ ਗਿਣਤੀ ਵਿਚ ਸਿੱਖ ਰਹਿਤ ਮਰਿਆਦਾ ਪ੍ਰਕਾਸ਼ਿਤ ਕਰਕੇ ਸੰਗਤ ਤੱਕ ਮੁਫ਼ਤ ਪਹੁੰਚਾਈ ਜਾਂਦੀ ਹੈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜਦੋਂ ਵੀ ਕਿਸੇ ਨੂੰ ਸਨਮਾਨ ਦਿੱਤਾ ਜਾਵੇ ਤਾਂ ਇਸ ਮਰਿਆਦਾ ਨੂੰ ਜ਼ਰੂਰ ਸੌਂਪਿਆ ਜਾਵੇ, ਤਾਂ ਜੋ ਸਿੱਖ ਕੌਮ ਦੇ ਹਰ ਘਰ ਤੱਕ ਗੁਰਮਤਿ ਦੇ ਸਿਧਾਂਤ ਅਤੇ ਰਹਿਣੀ-ਬਹਿਣੀ ਦੇ ਨਿਯਮ ਪਹੁੰਚ ਸਕਣ।

ਇਸ ਤੋਂ ਪਹਿਲਾਂ ਬੀਤੇ ਕੱਲ੍ਹ ਦੇ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਹਾਜ਼ਰੀ ਭਰੀ। ਸਮਾਗਮ ਸਮੇਂ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਦਲਜੀਤ ਸਿੰਘ ਭਿੰਡਰ, ਅੰਮ੍ਰਿਤਪਾਲ ਸਿੰਘ ਕੁਲਾਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਹਰਦੇਵ ਸਿੰਘ, ਗੁਰਦੁਆਰਾ ਸਿੰਘ ਸਭਾ ਸ਼ਿਮਲਾ ਦੇ ਪ੍ਰਧਾਨ ਜਸਵਿੰਦਰ ਸਿੰਘ, ਕਰਨੈਲ ਸਿੰਘ, ਸਿੱਖ ਮਿਸ਼ਨ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਭਾਈ ਗੁਰਦੀਪ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਨੂੰ ਲੈ ਕੇ ਆਈ.ਸੀ.ਸੀ. ਦਾ ਵੱਡਾ ਫ਼ੈਸਲਾ , 2031 ਤੱਕ ਇੰਗਲੈਂਡ ਤੋਂ ਬਾਹਰ ਨਹੀਂ ਹੋਵੇਗਾ ਫਾ... ਅਗਲੀ ਖ਼ਬਰ ਛੇਹਰਟਾ ਖੇਤਰ ‘ਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਵਲੋਂ 15 ਕਿੱਲੋ 400 ਗ੍ਰਾਮ ਹੈਰੋਇਨ ਤੇ ਗੱਡੀ ਸਮੇਤ ਇਕ ਵਿਅਕਤੀ ਗ੍ਰਿਫ਼...
Ad Position 24