07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸਰਬ ਪਾਰਟੀ ਮੀਟਿੰਗ ਵਿਚ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਦਿੱਤੀ ਅਹਿਮ ਜਾਣਕਾਰੀ

ਬਠਿੰਡਾ, 20 ਜੁਲਾਈ - ਸਰਬ ਪਾਰਟੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਗ਼ੈਰਹਾਜ਼ਰੀ 'ਤੇ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 21 ਅਗਸਤ ਤੱਕ ਚੱਲੇਗਾ। ਪਹਿਲਾਂ ਜ਼ਿਆਦਾਤਰ ...

Ad Position 21
No active advertisement
ਅਜੀਤ ਡੈਸਕ 20-07-2025

ਬਠਿੰਡਾ, 20 ਜੁਲਾਈ - ਸਰਬ ਪਾਰਟੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਗ਼ੈਰਹਾਜ਼ਰੀ 'ਤੇ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 21 ਅਗਸਤ ਤੱਕ ਚੱਲੇਗਾ। ਪਹਿਲਾਂ ਜ਼ਿਆਦਾਤਰ ਸੈਸ਼ਨ 15 ਅਗਸਤ ਤੱਕ ਖ਼ਤਮ ਹੋ ਜਾਂਦੇ ਸਨ, ਪਰ ਅਸੀਂ 21 ਅਗਸਤ ਦੀ ਤਾਰੀਖ਼ ਨਿਰਧਾਰਤ ਕੀਤੀ ਹੈ ਤਾਂ ਜੋ ਹੋਰ ਚਰਚਾ ਹੋ ਸਕੇ, ਬਿੱਲ ਪਾਸ ਕੀਤੇ ਜਾ ਸਕਣ ਅਤੇ ਜਨਤਾ ਅਤੇ ਰਾਸ਼ਟਰੀ ਹਿੱਤ ਨਾਲ ਜੁੜੇ ਮੁੱਦੇ ਉਠਾਏ ਜਾ ਸਕਣ। ਜਦੋਂ ਵੀ ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨਾਲ ਸੰਬੰਧਿਤ ਕੋਈ ਸਵਾਲ ਉੱਠਦਾ ਹੈ ਤਾਂ ਉਹ ਸਦਨ ਵਿਚ ਮੌਜੂਦ ਹੁੰਦੇ ਹਨ । ਜੇਕਰ ਪ੍ਰਧਾਨ ਮੰਤਰੀ ਨੂੰ ਕਿਸੇ ਮਹੱਤਵਪੂਰਨ ਮੀਟਿੰਗ ਵਿਚ ਸ਼ਾਮਿਲ ਹੋਣਾ ਪੈਂਦਾ ਹੈ ਤਾਂ ਇਹ ਦੇਸ਼ ਦੇ ਹਿੱਤ ਵਿਚ ਹੈ ।

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਭੇਤਭਰੇ ਢੰਗ ਨਾਲ ਹੋਇਆ ਲਾਪਤਾ , ਡੇਢ ਮਹੀਨਾ ਪਹਿਲਾਂ ਹੀ ਕੈਨੇਡਾ ਤੋਂ ਪਰਤਿਆ ਸੀ ਅਗਲੀ ਖ਼ਬਰ ਪਿੰਡ ਵਜੀਦਕੇ ਕਲਾਂ ਅਤੇ ਕੁਤਬਾ ਤੋਂ ਪੰਚ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਐਲਾਨੇ
Ad Position 24