07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਇੰਡੋਨੇਸ਼ੀਆ 'ਚ 280 ਯਾਤਰੀਆਂ ਨਾਲ ਭਰੇ ਜਹਾਜ਼ ਨੂੰ ਲੱਗੀ ਅੱਗ , ਲੋਕਾਂ ਨੇ ਜਾਨ ਬਚਾਉਣ ਲਈ ਸਮੁੰਦਰ ਵਿਚ ਮਾਰੀ ਛਾਲ

ਨਵੀਂ ਦਿੱਲੀ , 20 ਜੁਲਾਈ - ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਵਿਚ ਟੈਲਿਸ ਟਾਪੂ ਨੇੜੇ ਇਕ ਭਿਆਨਕ ਹਾਦਸਾ ਵਾਪਰਿਆ। ਲਗਭਗ 280 ਲੋਕਾਂ ਨੂੰ ਲੈ ਕੇ ਜਾ ਰਹੇ ਇਕ ਜਹਾਜ਼ ਨੂੰ ਅੱਗ ਲੱਗ ਗਈ। ਇਸ ਘਟਨਾ ਵਿਚ ਘੱਟੋ-ਘੱਟ ...

Ad Position 21
No active advertisement
ਅਜੀਤ ਡੈਸਕ 20-07-2025

ਨਵੀਂ ਦਿੱਲੀ , 20 ਜੁਲਾਈ - ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਵਿਚ ਟੈਲਿਸ ਟਾਪੂ ਨੇੜੇ ਇਕ ਭਿਆਨਕ ਹਾਦਸਾ ਵਾਪਰਿਆ। ਲਗਭਗ 280 ਲੋਕਾਂ ਨੂੰ ਲੈ ਕੇ ਜਾ ਰਹੇ ਇਕ ਜਹਾਜ਼ ਨੂੰ ਅੱਗ ਲੱਗ ਗਈ। ਇਸ ਘਟਨਾ ਵਿਚ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕੁਝ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਸਮੁੰਦਰ ਵਿਚ ਛਾਲ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਮਨਾਡੋ ਬੰਦਰਗਾਹ ਜਾ ਰਹੀ ਸੀ।

ਖੋਜ ਅਤੇ ਬਚਾਅ ਕਾਰਜ ਵਿਚ ਸ਼ਾਮਿਲ ਇਕ ਅਧਿਕਾਰੀ ਨੇ ਕਿਹਾ ਕਿ 3 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 150 ਲੋਕਾਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਨੂੰ ਬਚਾਅ ਟੀਮਾਂ ਅਤੇ ਸਥਾਨਕ ਮੱਛੀਆਂ ਫੜਨ ਵਾਲੀਆਂ ਕਿਸ਼ਤੀਆਂ ਦੀ ਸਾਂਝੀ ਟੀਮ ਨੇ ਬਚਾਇਆ । ਜਹਾਜ਼ ਉੱਪਰਲੇ ਡੈੱਕ ਤੋਂ ਸੰਘਣਾ ਕਾਲਾ ਧੂੰਆਂ ਉੱਠਦਾ ਦੇਖਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਅਹਿਮਦਾਬਾਦ ਵਿਚ ਇਕੋ ਪਰਿਵਾਰ ਦੇ 5 ਲੋਕਾਂ ਨੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਪਿੰਡ ਬਹਿਲੋਲਪੁਰ ਦੇ ਕਈ ਪਰਿਵਾਰ ਅਕਾਲੀ ਦਲ ਨੂੰ ਛੱਡ ਕਈ ਪਰਿਵਾਰ ਕਾਂਗਰਸ ਵਿਚ ਹੋਏ ਸ਼ਾਮਿਲ
Ad Position 24