06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਅਗਲੇ ਦੋ ਦਿਨ ਪੰਜਾਬ ’ਚ ਭਰਵਾਂ ਮੀਂਹ ਪੈਣ ਦੀ ਸੰਭਾਵਨਾ- ਮੌਸਮ ਵਿਭਾਗ

ਨਵੀਂ ਦਿੱਲੀ, 21 ਜੁਲਾਈ- ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ (21 ਅਤੇ 22 ਜੁਲਾਈ) ਵਿਚ ਪੰਜਾਬ ਵਿਚ ਭਰਵਾਂ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਸੂਬੇ ਵਿਚ ਇਸ ਸੰਬੰਧੀ...

Ad Position 21
No active advertisement
ਅਜੀਤ ਡੈਸਕ 21-07-2025

ਨਵੀਂ ਦਿੱਲੀ, 21 ਜੁਲਾਈ- ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ (21 ਅਤੇ 22 ਜੁਲਾਈ) ਵਿਚ ਪੰਜਾਬ ਵਿਚ ਭਰਵਾਂ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਸੂਬੇ ਵਿਚ ਇਸ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਕੁਝ ਥਾਵਾਂ ਨੂੰ ਛੱਡ ਕੇ, ਬੀਤੇ ਕੱਲ੍ਹ ਕਿਤੇ ਵੀ ਮੀਂਹ ਨਹੀਂ ਪਿਆ, ਪਰ ਬੱਦਲਵਾਈ ਕਾਰਨ ਤਾਪਮਾਨ ਥੋੜ੍ਹਾ ਘੱਟ ਗਿਆ।

ਇਸ ਦੇ ਨਾਲ ਹੀ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿਚ ਸਵੇਰੇ 9 ਵਜੇ ਤੱਕ ਮੀਂਹ ਦਾ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੋਹਾਲੀ ਵਿਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ।

ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਭਾਰੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ਵਿਚ 12 ਸੈਂਟੀਮੀਟਰ ਜਾਂ ਇਸ ਤੋਂ ਵੱਧ ਯਾਨੀ ਕਿ ਭਾਰੀ ਬਾਰਿਸ਼ ਹੋ ਸਕਦੀ ਹੈ।

ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਦੋ ਦਿਨਾਂ ਵਿਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਪ੍ਰਿੰਸੀਪਲ ’ਤੇ ਹੋਇਆ ਧੋਖਾਧੜੀ ਤੇ ਹੋਰ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਅਗਲੀ ਖ਼ਬਰ ਅੱਜ ਅਹੁਦੇ ਦੀ ਸਹੁੰ ਚੁੱਕਣਗੇ ਹਰਿਆਣਾ ਦੇ ਨਵੇਂ ਰਾਜਪਾਲ ਅਸੀਮ ਘੋਸ਼
Ad Position 24