05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਕੈਨੇਡਾ ਤੋਂ ਮਹੀਨਾ ਪਹਿਲਾਂ ਪਰਤੇ ਨੌਜਵਾਨ ਦੀ ਮਿਲੀ ਲਾਸ਼

ਮਾਛੀਵਾੜਾ ਸਾਹਿਬ, 21 ਜੁਲਾਈ (ਰਾਜਦੀਪ ਸਿੰਘ ਅਲਬੇਲਾ)- ਇਕ ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਪਰਤੇ ਮਾਛੀਵਾੜਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਦੇ ਪੁੱਤਰ ਜਗਤਾਜ਼ ਪ੍ਰੀਤ ਸਿੰਘ (20) ਦੀ....

Ad Position 21
No active advertisement
ਅਜੀਤ ਡੈਸਕ 21-07-2025

ਮਾਛੀਵਾੜਾ ਸਾਹਿਬ, 21 ਜੁਲਾਈ (ਰਾਜਦੀਪ ਸਿੰਘ ਅਲਬੇਲਾ)- ਇਕ ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਪਰਤੇ ਮਾਛੀਵਾੜਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਦੇ ਪੁੱਤਰ ਜਗਤਾਜ਼ ਪ੍ਰੀਤ ਸਿੰਘ (20) ਦੀ ਲਾਸ਼ ਅੱਜ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਨੇੜੇ ਸਰਹਿੰਦ ਨਹਿਰ ’ਚੋਂ ਮਿਲ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਗੁੰਮਸ਼ੁਦਗੀ ਰਿਪੋਰਟ ਦਰਜ ਕਰਵਾਉਂਦਿਆਂ ਪਰਿਵਾਰ ਵਾਲਿਆਂ ਨੇ ਦੱਸਿਆ ਸੀ ਕਿ ਜਗਤਾਜ਼ ਪ੍ਰੀਤ ਸਿੰਘ 19 ਜੁਲਾਈ ਨੂੰ ਬਾਜ਼ਾਰ ’ਚੋਂ ਸਮਾਨ ਲੈਣ ਲਈ ਆਪਣੇ ਹੀਰੋ ਹੋਂਡਾ ਮੋਟਰਸਾਈਕਲ ਰਾਹੀਂ 12 ਵਜੇ ਘਰੋਂ ਗਿਆ ਸੀ ਪਰ ਵਾਪਸ ਨਹੀਂ ਆਇਆ।

ਉਨ੍ਹਾਂ ਦੱਸਿਆ ਕਿ ਉਹ ਕੁਝ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਦਿਖ ਰਿਹਾ ਸੀ ਜਿਸ ਦੀ ਕਾਫ਼ੀ ਭਾਲ ਕੀਤੀ ਗਈ ਪਰ ਉਹ ਨਾ ਮਿਲਿਆ। ਉਨ੍ਹਾਂ ਦੱਸਿਆ ਕਿ ਜਗਤਾਜ਼ ਪ੍ਰੀਤ ਸਿੰਘ ਦੇ ਨੀਲੇ ਰੰਗ ਦੀ ਟੀ-ਸ਼ਰਟ ਅਤੇ ਚਿੱਟੀ ਟੋਪੀ ਪਹਿਨੀ ਹੋਈ ਸੀ ਅਤੇ ਪਰਿਵਾਰਕ ਮੈਂਬਰਾਂ ਵਲੋਂ ਤਲਾਸ਼ ਦੌਰਾਨ ਉਸ ਦਾ ਮੋਟਰਸਾਈਕਲ ਅਤੇ ਟੋਪੀ ਸਰਹਿੰਦ ਨਹਿਰ ਕੰਢਿਓਂ ਮਿਲੀ। ਲਾਪਤਾ ਹੋਏ ਨੌਜਵਾਨ ਦੀ ਨਹਿਰ ਅਤੇ ਆਸਪਾਸ ਇਲਾਕਿਆਂ ਵਿਚ ਭਾਲ ਕੀਤੀ ਜਾ ਰਹੀ ਸੀ ਪਰ ਅੱਜ ਉਸਦੀ ਲਾਸ਼ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਨੇੜਿਓਂ ਸਰਹਿੰਦ ਨਹਿਰ ’ਚੋਂ ਮਿਲੀ।

ਪਰਿਵਾਰਕ ਮੈਂਬਰਾਂ ਵਲੋਂ ਜਗਤਾਜ਼ ਪ੍ਰੀਤ ਸਿੰਘ ਦਾ ਸਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਅਹਿਮਦਾਬਾਦ ਹਾਦਸਾ: ਅਸੀਂ ਸੱਚਾਈ ਦੇ ਨਾਲ ਖੜ੍ਹੇ ਹੋਣ ਲਈ ਵਚਨਬੱਧ ਹਾਂ- ਸ਼ਹਿਰੀ ਹਵਾਬਾਜ਼ੀ ਮੰਤਰੀ ਅਗਲੀ ਖ਼ਬਰ ਪਿੰਡ ਰਾਵਾਂ ਧੱਕੜਾ ਦੇ ਬਸ ਸਟੈਂਡ ਨਾਲ ਟਕਰਾਇਆ ਟਿੱਪਰ, ਬੱਸ ਸਟੈਂਡ ਮਲਬੇ ਵਿਚ ਤਬਦੀਲ
Ad Position 24