05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਮੀਂਹ ਕਾਰਨ ਰਨਵੇਅ ’ਤੇ ਫਿਸਲਿਆ ਏਅਰ ਇੰਡੀਆ ਦਾ ਜਹਾਜ਼

ਮੁੰਬਈ, 21 ਜੁਲਾਈ- ਮੁੰਬਈ ਵਿਚ ਭਾਰੀ ਮੀਂਹ ਪੈ ਰਿਹਾ ਹੈ ਤੇ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਅੱਜ ਸਵੇਰੇ ਮੁੰਬਈ ਹਵਾਈ ਅੱਡੇ ’ਤੇ ਲੈਂਡਿੰਗ ਦੌਰਾਨ ਏਅਰ ਇੰਡੀਆ ਦਾ...

Ad Position 21
No active advertisement
ਅਜੀਤ ਡੈਸਕ 21-07-2025

ਮੁੰਬਈ, 21 ਜੁਲਾਈ- ਮੁੰਬਈ ਵਿਚ ਭਾਰੀ ਮੀਂਹ ਪੈ ਰਿਹਾ ਹੈ ਤੇ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਅੱਜ ਸਵੇਰੇ ਮੁੰਬਈ ਹਵਾਈ ਅੱਡੇ ’ਤੇ ਲੈਂਡਿੰਗ ਦੌਰਾਨ ਏਅਰ ਇੰਡੀਆ ਦਾ ਏ.ਆਈ. 2744 ਜਹਾਜ਼ ਮੀਂਹ ਕਾਰਨ ਫਿਸਲ ਗਿਆ। ਇਸ ਨਾਲ ਇਕ ਵੱਡਾ ਹਾਦਸਾ ਟਲ ਗਿਆ। ਇਹ ਜਹਾਜ਼ ਕੋਚੀ ਤੋਂ ਮੁੰਬਈ ਆਇਆ ਸੀ।

ਏਅਰਲਾਈਨ ਨੇ ਕਿਹਾ ਕਿ ਸਾਰੇ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਉਤਾਰ ਲਿਆ ਗਿਆ ਹੈ। ਜਹਾਜ਼ ਨੂੰ ਹੁਣ ਜਾਂਚ ਲਈ ਰੋਕ ਦਿੱਤਾ ਗਿਆ ਹੈ। ਇਸ ਦੌਰਾਨ ਸਾਰੇ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਉਤਰ ਗਏ ਹਨ। ਸੂਤਰਾਂ ਅਨੁਸਾਰ, ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (4731) ਦੀ ਇਕ ਟੀਮ ਸਥਿਤੀ ਦਾ ਮੁਲਾਂਕਣ ਕਰ ਰਹੀ ਹੈ। ਹਵਾਬਾਜ਼ੀ ਕੰਪਨੀ ਦੇ ਬੁਲਾਰੇ ਨੇ ਕਿਹਾ ਕਿ ਜਹਾਜ਼ ਨੂੰ ਜਾਂਚ ਲਈ ਰੋਕ ਦਿੱਤਾ ਗਿਆ ਹੈ। ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ।

Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਹੀਰੋ ਹਲਕਾ ਜ਼ੀਰਾ ਦੇ ਇੰਚਾਰਜ ਨਿਯੁਕਤ ਅਗਲੀ ਖ਼ਬਰ ਅਹਿਮਦਾਬਾਦ ਹਾਦਸਾ: ਅਸੀਂ ਸੱਚਾਈ ਦੇ ਨਾਲ ਖੜ੍ਹੇ ਹੋਣ ਲਈ ਵਚਨਬੱਧ ਹਾਂ- ਸ਼ਹਿਰੀ ਹਵਾਬਾਜ਼ੀ ਮੰਤਰੀ
Ad Position 24