05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਬੰਗਲਾਦੇਸ਼ ਵਿਚ ਏਅਰਕ੍ਰਾਫਟ ਕ੍ਰੈਸ਼

ਢਾਕਾ, 21 ਜੁਲਾਈ-ਮਾਈਲਸਟੋਨ ਕਾਲਜ ਦਿਆਬਾਰੀ ਕੈਂਪਸ ਵਿਚ ਹਵਾਈ ਸੈਨਾ ਦਾ ਸਿਖਲਾਈ ਜਹਾਜ਼ ਹਾਦਸਾਗ੍ਰਸਤ ਹੋ...

Ad Position 21
No active advertisement
ਅਜੀਤ ਡੈਸਕ 21-07-2025

ਢਾਕਾ, 21 ਜੁਲਾਈ-ਮਾਈਲਸਟੋਨ ਕਾਲਜ ਦਿਆਬਾਰੀ ਕੈਂਪਸ ਵਿਚ ਹਵਾਈ ਸੈਨਾ ਦਾ ਸਿਖਲਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਦੱਸ ਦਈਏ ਕਿ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਇਕ ਕਾਲਜ ਕੈਂਪਸ ਵਿਚ ਅੱਜ ਹਵਾਈ ਸੈਨਾ ਦਾ ਸਿਖਲਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਫਾਇਰ ਸਰਵਿਸਿਜ਼ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਬਚਾਅ ਕਾਰਜ ਜਾਰੀ ਹੈ। ਇਹ ਘਟਨਾ ਉਤਰਾ ਖੇਤਰ ਵਿਚ ਵਾਪਰੀ।

ਰੱਖਿਆ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਇਕ F-7 BGI ਸਿਖਲਾਈ ਜਹਾਜ਼ ਨੇ ਅੱਜ ਦੁਪਹਿਰ 1:06 ਵਜੇ ਉਡਾਣ ਭਰੀ ਅਤੇ ਇਸ ਤੋਂ ਥੋੜ੍ਹੀ ਦੇਰ ਬਾਅਦ ਕਾਲਜ ਕੈਂਪਸ ਵਿਚ ਹਾਦਸਾਗ੍ਰਸਤ ਹੋ ਗਿਆ। ਪੁਲਿਸ ਅਨੁਸਾਰ ਐਂਬੂਲੈਂਸਾਂ ਅਤੇ ਹਵਾਈ ਸੈਨਾ ਦੇ ਹੈਲੀਕਾਪਟਰ ਮੌਕੇ 'ਤੇ ਪਹੁੰਚ ਗਏ ਹਨ। ਕ੍ਰੈਸ਼ ਹੋਣ ਤੋਂ ਬਾਅਦ, ਜਹਾਜ਼ ਨੂੰ ਅੱਗ ਲੱਗ ਗਈ। ਉੱਠਦਾ ਧੂੰਆਂ ਕਾਫ਼ੀ ਦੂਰੀ ਤੋਂ ਦੇਖਿਆ ਜਾ ਸਕਦਾ ਸੀ। ਅੱਗ ਬੁਝਾਉਣ ਲਈ ਫਾਇਰ ਸਰਵਿਸ ਦੀਆਂ ਅੱਠ ਇਕਾਈਆਂ ਮੌਕੇ 'ਤੇ ਪਹੁੰਚ ਗਈਆਂ।

 

Ad Position 22
No active advertisement
ਪਿਛਲੀ ਖ਼ਬਰ ਬੀ. ਐਸ. ਐਫ਼. ਤੇ ਪੁਲਿਸ ਨੇ ਸਰਹੱਦ ਤੋਂ ਪਾਕਿਸਤਾਨੀ ਡਰੋਨ ਸਮੇਤ ਤਿੰਨ ਕਿਲੋ ਹੈਰੋਇਨ ਕੀਤੀ ਬਰਾਮਦ ਅਗਲੀ ਖ਼ਬਰ ਹਰਪ੍ਰੀਤ ਸਿੰਘ ਹੀਰੋ ਹਲਕਾ ਜ਼ੀਰਾ ਦੇ ਇੰਚਾਰਜ ਨਿਯੁਕਤ
Ad Position 24