05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਘਨੂਪੁਰ ਕਾਲੇ ਪਿੰਡ ਦੇ ਨੌਜਵਾਨ ਦੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਖੱਡ ਵਿਚ ਡਿੱਗਣ ਨਾਲ ਮੌਤ

ਛੇਹਰਟਾ, (ਅੰਮ੍ਰਿਤਸਰ), 21 ਜੁਲਾਈ (ਪੱਤਰ ਪ੍ਰੇਰਕ)- ਪਿੰਡ ਘਨੂਪੁਰ ਕਾਲਾ ਦੇ ਵਸਨੀਕ ਇਕ 18 ਸਾਲ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਰੇਲਿੰਗ ਤੋਂ ਤਿਲਕਣ ਕਾਰਨ....

Ad Position 21
No active advertisement
ਅਜੀਤ ਡੈਸਕ 21-07-2025

ਛੇਹਰਟਾ, (ਅੰਮ੍ਰਿਤਸਰ), 21 ਜੁਲਾਈ (ਪੱਤਰ ਪ੍ਰੇਰਕ)- ਪਿੰਡ ਘਨੂਪੁਰ ਕਾਲਾ ਦੇ ਵਸਨੀਕ ਇਕ 18 ਸਾਲ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਰੇਲਿੰਗ ਤੋਂ ਤਿਲਕਣ ਕਾਰਨ 300 ਫੇੱਟ ਖੱਡ ਵਿਚ ਡਿੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਦੀ ਮੌਤ ਦੀ ਖਬਰ ਸੁਣਦੇ ਹੀ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮਿ੍ਰਤਕ ਨੌਜਵਾਨ ਗੁਰਪ੍ਰੀਤ ਸਿੰਘ, ਜੋ ਕਿ ਇਕ ਗ੍ਰੰਥੀ ਸਿੰਘ ਦਾ ਪੁੱਤਰ ਹੈ ਤੇ ਆਪਣੇ ਨਾਨਕੇ ਪਰਿਵਾਰ ਨਾਲ ਸ੍ਰੀ ਹੇਮਕੁੰਟ ਸਾਹਿਬ ਦਰਸ਼ਨ ਲਈ ਗਿਆ ਹੋਇਆ ਸੀ।

ਯਾਤਰਾ ਦੌਰਾਨ ਰਸਤੇ ਵਿਚ ਰੇਲਿੰਗ ’ਤੋਂ ਤਿਲਕਣ ਕਾਰਨ ਉਹ 300 ਫੁੱਟ ਡੂੰਘੀ ਖੱਡ ਵਿਚ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਅਚਾਨਕ ਹਾਦਸੇ ਕਾਰਨ ਪੂਰੇ ਪਰਿਵਾਰ ’ਚ ਗਮ ਦਾ ਮਾਹੌਲ ਹੈ। ਗੁਰਪ੍ਰੀਤ ਸਿੰਘ ਆਪਣੇ ਪਰਿਵਾਰ ਅਤੇ ਇਲਾਕੇ ਵਿਚ ਹਰਮਨ ਪਿਆਰਾ ਸੀ। ਪੀੜਤ ਪਰਿਵਾਰ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸਾਡਾ ਪੁੱਤਰ ਗੁਰੂ ਘਰ ਦੇ ਦਰਸ਼ਨ ਕਰਨ ਗਿਆ ਸੀ, ਪਰ ਉਸ ਦੀ ਘਰ ਵਾਪਸੀ ਨਹੀਂ ਹੋਈ। ਇਹ ਸਾਡੀ ਜ਼ਿੰਦਗੀ ਦੀ ਸਭ ਤੋਂ ਵੱਡੀ ਅਣ-ਹੋਣੀ ਹੈ।


ਮਿ੍ਰਤਕ ਨੌਜਵਾਨ ਗੁਰਪ੍ਰੀਤ ਸਿੰਘ ਦੇ ਸਕੂਲ ਦੇ ਅਧਿਆਪਕਾਂ ਨੇ ਵੀ ਦੁਖ ਪ੍ਰਗਟਾਉਂਦੇ ਹੋਏ ਕਿਹਾ ਕਿ ਗੁਰਪ੍ਰੀਤ ਇਕ ਬਹੁਤ ਹੀ ਸੰਘਰਸ਼ੀਲ ਵਿਦਿਆਰਥੀ ਸੀ। ਉਸ ਦੀ ਕਮੀ ਸਦਾ ਮਹਿਸੂਸ ਹੋਵੇਗੀ। ਇਹ ਹਾਦਸਾ ਨਾ ਕੇਵਲ ਪਰਿਵਾਰ ਲਈ, ਸਗੋਂ ਪੂਰੇ ਪਿੰਡ ਲਈ ਇਕ ਵੱਡਾ ਘਾਟਾ ਹੈ। ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹੇਮਕੁੰਟ ਸਾਹਿਬ ਜਾਣ ਵਾਲੇ ਰਸਤੇ ’ਤੇ ਸੁਰੱਖਿਆ ਦੇ ਪ੍ਰਬੰਧ ਹੋਰ ਬਿਹਤਰ ਕੀਤੇ ਜਾਣ ਤਾਂ ਜੋ ਅਜਿਹੇ ਹਾਦਸਿਆਂ ਤੋਂ ਭਵਿੱਖ ਵਿਚ ਬਚਾਅ ਕੀਤਾ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਅਹਿਮਦਾਬਾਦ ਜਹਾਜ਼ ਹਾਦਸਾ: ਮਾਰੇ ਗਏ ਮੈਡੀਕਲ ਵਿਦਿਆਰਥੀਆਂ ਲਈ ਕੀ ਕੀਤਾ? - ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਚੁੱਕਿ... ਅਗਲੀ ਖ਼ਬਰ ਭਾਰਤੀ ਸਟੇਟ ਬੈਂਕ ਦੀ ਡਿਫ਼ੈਂਸ ਕਰਮੀਆ ਲਈ ਸ਼ਾਨਦਾਰ ਸੌਗਾਤ
Ad Position 24