05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਬੰਗਲਾਦੇਸ਼ ਜਹਾਜ਼ ਹਾਦਸੇ 'ਚ ਹੁਣ ਤੱਕ 19 ਲੋਕਾਂ ਦੀ ਮੌਤ

ਢਾਕਾ, 21 ਜੁਲਾਈ-ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਚ ਸੋਮਵਾਰ ਨੂੰ ਇਕ ਕਾਲਜ ਅਤੇ ਸਕੂਲ ਕੈਂਪਸ ਵਿਚ ਬੰਗਲਾਦੇਸ਼ ਹਵਾਈ...

Ad Position 21
No active advertisement
ਅਜੀਤ ਡੈਸਕ 21-07-2025

ਢਾਕਾ, 21 ਜੁਲਾਈ-ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਚ ਸੋਮਵਾਰ ਨੂੰ ਇਕ ਕਾਲਜ ਅਤੇ ਸਕੂਲ ਕੈਂਪਸ ਵਿਚ ਬੰਗਲਾਦੇਸ਼ ਹਵਾਈ ਸੈਨਾ ਦੇ ਇਕ ਸਿਖਲਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਹੈ। ਫਾਇਰ ਸਰਵਿਸਿਜ਼ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। 

ਦੱਸ ਦਈਏ ਕਿ ਮਾਈਲਸਟੋਨ ਕਾਲਜ ਦਿਆਬਾਰੀ ਕੈਂਪਸ ਵਿਚ ਹਵਾਈ ਸੈਨਾ ਦਾ ਸਿਖਲਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਹ ਘਟਨਾ ਉਤਰਾ ਖੇਤਰ ਵਿਚ ਵਾਪਰੀ ਸੀ। ਰੱਖਿਆ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਇਕ F-7 BGI ਸਿਖਲਾਈ ਜਹਾਜ਼ ਨੇ ਅੱਜ ਦੁਪਹਿਰ 1:06 ਵਜੇ ਉਡਾਣ ਭਰੀ ਅਤੇ ਇਸ ਤੋਂ ਥੋੜ੍ਹੀ ਦੇਰ ਬਾਅਦ ਕਾਲਜ ਕੈਂਪਸ ਵਿਚ ਹਾਦਸਾਗ੍ਰਸਤ ਹੋ ਗਿਆ। ਪੁਲਿਸ ਅਨੁਸਾਰ ਐਂਬੂਲੈਂਸਾਂ ਅਤੇ ਹਵਾਈ ਸੈਨਾ ਦੇ ਹੈਲੀਕਾਪਟਰ ਮੌਕੇ 'ਤੇ ਪਹੁੰਚ ਗਏ। ਕ੍ਰੈਸ਼ ਹੋਣ ਤੋਂ ਬਾਅਦ, ਜਹਾਜ਼ ਨੂੰ ਅੱਗ ਲੱਗ ਗਈ ਸੀ। ਉੱਠਦਾ ਧੂੰਆਂ ਕਾਫ਼ੀ ਦੂਰੀ ਤੋਂ ਦੇਖਿਆ ਜਾ ਸਕਦਾ ਸੀ। ਅੱਗ ਬੁਝਾਉਣ ਲਈ ਫਾਇਰ ਸਰਵਿਸ ਦੀਆਂ ਅੱਠ ਇਕਾਈਆਂ ਮੌਕੇ 'ਤੇ ਪਹੁੰਚ ਗਈਆਂ। ਬਚਾਅ ਕਾਰਜ ਅਜੇ ਵੀ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਸ. ਸੁਖਬੀਰ ਸਿੰਘ ਬਾਦਲ ਨੇ ਹਰਚਰਨ ਸਿੰਘ ਹੀਰੋ ਦੇ ਸਪੁੱਤਰ ਹਰਪ੍ਰੀਤ ਸਿੰਘ ਹੀਰੋ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਕੀਤਾ ਸ਼ਾ... ਅਗਲੀ ਖ਼ਬਰ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਜੇਲ੍ਹ 'ਚ ਨਜ਼ਰਬੰਦ ਮਜੀਠੀਆ ਨਾਲ ਕੀਤੀ ਮੁਲਾਕਾਤ
Ad Position 24