05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਹਾਦਸੇ 'ਚ ਲੜਕੀ ਸਮੇਤ 4 ਨੌਜਵਾਨਾਂ ਦੀ ਮੌਤ

ਬਠਿੰਡਾ, 21 ਜੁਲਾਈ-ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਉਤੇ ਲਹਿਰਾ ਟੋਲ ਪਲਾਜ਼ਾ ਨਜ਼ਦੀਕ ਇਕ ਕਾਰ ਦਾ...

Ad Position 21
No active advertisement
ਅਜੀਤ ਡੈਸਕ 21-07-2025

ਬਠਿੰਡਾ, 21 ਜੁਲਾਈ-ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਉਤੇ ਲਹਿਰਾ ਟੋਲ ਪਲਾਜ਼ਾ ਨਜ਼ਦੀਕ ਇਕ ਕਾਰ ਦਾ ਘੋੜਾ ਟਰਾਲੇ ਨਾਲ ਐਕਸੀਡੈਂਟ ਹੋਣ ਕਾਰਨ ਸਵਾਰ ਇਕ ਲੜਕੀ ਸਮੇਤ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਰਬਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਉਤੇ ਲਹਿਰਾ ਟੋਲ ਪਲਾਜ਼ਾ ਨਜ਼ਦੀਕ ਇਕ ਸਵਿਫਟ ਕਾਰ ਦਾ ਟਾਇਰ ਫਟਣ ਕਾਰਨ ਘੋੜਾ ਟਰਾਲੇ ਨਾਲ ਟਕਰਾਅ ਗਈ, ਜਿਸ ਕਾਰਨ ਇਸ ਵਿਚ ਇਕ ਲੜਕੀ ਸਮੇਤ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਜਿਨ੍ਹਾਂ ਦੀਆਂ ਲਾਸ਼ਾਂ ਨੂੰ ਐਂਬੂਲੈਂਸਾਂ ਰਾਹੀਂ ਸਿਵਲ ਹਸਪਤਾਲ ਦੇ ਮੋਰਚਰੀ ਵਿਚ ਰੱਖਿਆ ਗਿਆ ਹੈ। ਇਹ ਤਿੰਨੇ ਨੌਜਵਾਨ ਪਿੰਡ ਮੰਡੀ ਕਲਾਂ ਦੇ ਰਹਿਣ ਵਾਲੇ ਸਨ ਅਤੇ ਲੜਕੀ ਪਿੰਡ ਮਹਿਤਾ ਜ਼ਿਲ੍ਹਾ ਬਰਨਾਲਾ ਦੀ ਰਹਿਣ ਵਾਲੀ ਹੈ।

ਇਹ ਚਾਰੇ ਸਟੂਡੈਂਟ ਲੱਗ ਰਹੇ ਹਨ ਅਤੇ ਇਨ੍ਹਾਂ ਦੀ ਉਮਰ ਕਰੀਬ 21-22 ਸਾਲ ਦੱਸੀ ਜਾ ਰਹੀ ਹੈ। ਡੀ.ਐਸ.ਪੀ. ਨੇ ਕਿਹਾ ਕਿ ਸਾਡੇ ਵਲੋਂ ਮੌਕੇ ਉਤੇ ਜਾ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਸੂਬਾ ਸਰਕਾਰ ਵਲੋਂ ਵੱਖਰੇ ਤੌਰ 'ਤੇ ਸ਼ਤਾਬਦੀ ਸਮਾਗਮ ਕਰਨ ਦੇ ਐਲਾਨ 'ਤੇ ਕੀਤਾ ਇਤਰਾਜ... ਅਗਲੀ ਖ਼ਬਰ ਸ. ਸੁਖਬੀਰ ਸਿੰਘ ਬਾਦਲ ਨੇ ਹਰਚਰਨ ਸਿੰਘ ਹੀਰੋ ਦੇ ਸਪੁੱਤਰ ਹਰਪ੍ਰੀਤ ਸਿੰਘ ਹੀਰੋ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਕੀਤਾ ਸ਼ਾ...
Ad Position 24