05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਸੂਬਾ ਸਰਕਾਰ ਵਲੋਂ ਵੱਖਰੇ ਤੌਰ 'ਤੇ ਸ਼ਤਾਬਦੀ ਸਮਾਗਮ ਕਰਨ ਦੇ ਐਲਾਨ 'ਤੇ ਕੀਤਾ ਇਤਰਾਜ਼

ਅੰਮ੍ਰਿਤਸਰ, 21 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...

Ad Position 21
No active advertisement
ਅਜੀਤ ਡੈਸਕ 21-07-2025

ਅੰਮ੍ਰਿਤਸਰ, 21 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖਰੇ ਤੌਰ ’ਤੇ ਸਰਕਾਰੀ ਪੱਧਰ ’ਤੇ ਸਮਾਗਮ ਕਰਵਾਏ ਜਾਣ ਦੇ ਐਲਾਨ ’ਤੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ।

ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਸ਼ਤਾਬਦੀ ਸਮਾਗਮ ਕੌਮੀ ਸੰਸਥਾ ਤੋਂ ਵੱਖਰੇ ਮਨਾਉਣ ਦੇ ਬਿਆਨ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਹੁੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਸ਼ਤਾਬਦੀਆਂ ਦੇ ਸਮਾਗਮ ਆਯੋਜਿਤ ਕਰਨ ਦੀ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਮੁੱਖ ਕੰਮ ਸੰਗਤਾਂ ਦੀ ਸਹੂਲਤ ਲਈ ਪ੍ਰਬੰਧ ਕਰਨਾ ਹੈ ਨਾ ਕਿ ਧਾਰਮਿਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰਨੀ। ਧਾਰਮਿਕ ਪੱਖੋਂ ਅਜਿਹੇ ਸਮਾਗਮ ਸਿਰਫ਼ ਉਹੀ ਸੰਸਥਾਵਾਂ ਕਰ ਸਕਦੀਆਂ ਹਨ ਜੋ ਕਿ ਸਿੱਖ ਮਰਿਯਾਦਾ ਅਤੇ ਇਤਿਹਾਸਕ ਸੰਵੇਦਨਸ਼ੀਲਤਾ ਨੂੰ ਗਹਿਰਾਈ ਨਾਲ ਸਮਝਦੀਆਂ ਹਨ।

ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਮਹੱਤਵਪੂਰਣ ਮੌਕਿਆਂ ‘ਤੇ ਸਮਾਗਮ ਹਮੇਸ਼ਾਂ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿਚ ਹੀ ਹੋਏ ਹਨ, ਜਦਕਿ ਸਰਕਾਰਾਂ ਨੇ ਸਿਰਫ਼ ਪ੍ਰਬੰਧਕੀ ਸਹਿਯੋਗ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਤਤਕਾਲੀ ਅਕਾਲੀ ਸਰਕਾਰ ਨੇ ਹਰ ਸ਼ਤਾਬਦੀ ਮੌਕੇ ਪ੍ਰਬੰਧਕੀ ਸਹਿਯੋਗ ਦੇ ਕੇ ਸਰਕਾਰਾਂ ਲਈ ਮਿਸਾਲ ਕਾਇਮ ਕੀਤੀ ਹੈ। ਇਸੇ ਤਰ੍ਹਾਂ ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ ਤਾਂ ਬਿਹਾਰ ਸਰਕਾਰ ਨੇ ਸਮੂਹ ਪ੍ਰਬੰਧਾਂ ਵਿਚ ਪੂਰਾ ਸਹਿਯੋਗ ਦਿੱਤਾ। ਇੰਝ ਲੰਘੀਆਂ ਸ਼ਤਾਬਦੀਆਂ ਮੌਕੇ ਸਰਕਾਰਾਂ ਨੇ ਸੰਗਤ ਦੇ ਰਹਿਣ ਲਈ ਲੋੜੀਂਦਾ ਢਾਂਚਾ ਤਿਆਰ ਕੀਤਾ ਪਰ ਸਮਾਗਮਾਂ ਦੀ ਧਾਰਮਿਕ ਜ਼ਿੰਮੇਵਾਰੀ ਧਾਰਮਿਕ ਸੰਸਥਾਵਾਂ ਨੇ ਹੀ ਨਿਭਾਈ।

ਉਨ੍ਹਾਂ ਕਿਹਾ ਕਿ ਜੇਕਰ ਮੌਜੂਦਾ ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਵ੍ਹਾਈਟ ਸਿਟੀ ਵਿਚ ਤਬਦੀਲ ਕਰਨ ਦੀ ਯੋਜਨਾ ਬਣਾਉਂਦੀ ਹੈ ਜਾਂ ਸੰਗਤ ਦੀ ਸਹੂਲਤ ਲਈ ਟੈਂਟ ਸਿਟੀ ਦਾ ਪ੍ਰਬੰਧ ਕਰਦੀ ਹੈ ਜਾਂ ਹੋਰ ਬੁਨਿਆਦੀ ਪ੍ਰਬੰਧ ਕਰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸਦਾ ਸਵਾਗਤ ਕਰੇਗੀ ਪਰ ਸਿੱਖ ਧਾਰਮਿਕ ਸੰਸਥਾ ਦੇ ਮੁਕਾਬਲੇ ਵਿਚ ਵੱਖਰੇ ਤੌਰ ’ਤੇ ਸਮਾਗਮ ਕਰਨਾ ਕਿਸੇ ਵੀ ਤਰ੍ਹਾਂ ਕਬੂਲ ਨਹੀਂ ਕੀਤਾ ਜਾ ਸਕਦਾ। ਸਰਕਾਰ ਵਲੋਂ ਅਜਿਹਾ ਕਰਨਾ ਸ਼ਤਾਬਦੀਆਂ ਦੇ ਇਤਿਹਾਸਿਕ ਸਮੇਂ ‘ਤੇ ਟਕਰਾਅ ਪੈਦਾ ਕਰਨ ਦੀ ਕੋਸ਼ਿਸ਼ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਸਭ ਨੂੰ ਨਾਲ ਲੈ ਕੇ ਸ਼ਤਾਬਦੀ ਸਮਾਗਮ ਕਰੇਗੀ। ਇਸ ਸਬੰਧੀ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਾ ਹੈ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਵੱਡੇ ਪ੍ਰਤੀਨਿਧਾਂ ਨੂੰ ਸੱਦਾ ਦਿੱਤਾ ਜਾਵੇਗਾ। ਇਸ ਲਈ ਪੰਜਾਬ ਸਰਕਾਰ ਸਹਿਯੋਗੀ ਭੂਮਿਕਾ ਨਿਭਾਏ ਨਾ ਕਿ ਵੱਖਰੇ ਤੌਰ ’ਤੇ ਸਮਾਗਮ ਕਰਨ ਲਈ ਪੰਥ ਵਿਚ ਬੇਲੋੜੀ ਚਰਚਾ ਪੈਦਾ ਕਰੇ। 

Ad Position 22
No active advertisement
ਪਿਛਲੀ ਖ਼ਬਰ ਸਿੱਧੂ ਮੂਸੇਵਾਲਾ ਡਾਕੂਮੈਂਟਰੀ ਮਾਮਲੇ 'ਚ ਸੁਣਵਾਈ 21 ਅਗਸਤ 'ਤੇ ਪਈ ਅਗਲੀ ਖ਼ਬਰ ਹਾਦਸੇ 'ਚ ਲੜਕੀ ਸਮੇਤ 4 ਨੌਜਵਾਨਾਂ ਦੀ ਮੌਤ
Ad Position 24