05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ, 21 ਜੁਲਾਈ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅਸਤੀਫਾ ਦੇ ਦਿੱਤਾ ਹੈ। ਉਪ ਰਾਸ਼ਟਰਪਤੀ ਜਗਦੀਪ...

Ad Position 21
No active advertisement
ਅਜੀਤ ਡੈਸਕ 21-07-2025

ਨਵੀਂ ਦਿੱਲੀ, 21 ਜੁਲਾਈ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅਸਤੀਫਾ ਦੇ ਦਿੱਤਾ ਹੈ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ "ਸਿਹਤ ਸੰਭਾਲ ਨੂੰ ਤਰਜੀਹ ਦੇਣ ਅਤੇ ਡਾਕਟਰੀ ਸਲਾਹ ਦੀ ਪਾਲਣਾ ਕਰਨ ਲਈ" ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਰਾਸ਼ਟਰਪਤੀ ਨੂੰ ਲਿਖੇ ਇਕ ਪੱਤਰ ਵਿਚ, ਉਨ੍ਹਾਂ ਲਿਖਿਆ ਕਿ ਸਿਹਤ ਤਰਜੀਹ ਅਤੇ ਡਾਕਟਰੀ ਸਲਾਹ ਦੀ ਪਾਲਣਾ ਕਰਦੇ ਹੋਏ, ਮੈਂ ਤੁਰੰਤ ਪ੍ਰਭਾਵ ਨਾਲ ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਪੱਤਰ ਵਿਚ, ਉਨ੍ਹਾਂ ਨੇ ਰਾਸ਼ਟਰਪਤੀ ਦਾ ਉਨ੍ਹਾਂ ਦੇ ਸਹਿਯੋਗ ਅਤੇ ਸੁਹਿਰਦ ਸਬੰਧਾਂ ਲਈ ਧੰਨਵਾਦ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਅਤੇ ਕੈਬਨਿਟ ਦਾ ਵੀ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪੱਤਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪ ਦਿੱਤਾ ਹੈ।

 

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲੀ ਧਮਾਕੇਦਾਰ ਸਮੱਗਰੀ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਯੂ.ਬੀ.ਡੀ.ਸੀ. 'ਚ ਨਹਾਉਣ ਗਿਆ ਪਾਣੀ ਦੇ ਵਹਾਅ 'ਚ ਰੁੜ੍ਹਿਆ, ਸਾਜਨ 24 ਘੰਟਿਆਂ ਬਾਅਦ ਵੀ ਲਾਪਤਾ
Ad Position 24