05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲੀ ਧਮਾਕੇਦਾਰ ਸਮੱਗਰੀ ਨਾਲ ਉਡਾਉਣ ਦੀ ਧਮਕੀ

ਰਾਜਾਸਾਂਸੀ, 21 ਜੁਲਾਈ (ਹਰਦੀਪ ਸਿੰਘ ਖੀਵਾ) - ਜਿੱਥੇ ਪਾਵਨ ਪਵਿੱਤਰ ਸੱਚਖੰਡ ਸੀ੍ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਸ਼੍ਰੋਮਣੀ ਕਮੇਟੀ ਦੀ ਈ-ਮੇਲ 'ਤੇ ਨੁਕਸਾਨ ਪਹੁੰਚਾਉਣ ਦੇ ਸੰਦੇਸ਼ ਮਿਲ ...

Ad Position 21
No active advertisement
ਅਜੀਤ ਡੈਸਕ 21-07-2025

ਰਾਜਾਸਾਂਸੀ, 21 ਜੁਲਾਈ (ਹਰਦੀਪ ਸਿੰਘ ਖੀਵਾ) - ਜਿੱਥੇ ਪਾਵਨ ਪਵਿੱਤਰ ਸੱਚਖੰਡ ਸੀ੍ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਸ਼੍ਰੋਮਣੀ ਕਮੇਟੀ ਦੀ ਈ-ਮੇਲ 'ਤੇ ਨੁਕਸਾਨ ਪਹੁੰਚਾਉਣ ਦੇ ਸੰਦੇਸ਼ ਮਿਲ ਰਹੇ ਹਨ ,ਉੱਥੇ ਹੀ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਨੂੰ ਇਕ ਧਮਕੀ ਭਰੀ ਈ-ਮੇਲ ਮਿਲੀ ਹੈ। ਇਸ ਸੰਬੰਧੀ ਏਅਰਪੋਰਟ ਅਥਾਰਟੀ ਅਤੇ ਹਵਾਈ ਅੱਡੇ ਦੀ ਪ੍ਰਸ਼ਾਸਨ ਵਲੋਂ ਵੀ ਇਸ ਗੱਲ ਨੂੰ ਗੁਪਤ ਰੱਖਿਆ ਗਿਆ ਹੈ।

ਪਰੰਤੂ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਇਸ ਈ-ਮੇਲ ਰਾਹੀਂ ਸੰਦੇਸ਼ ਵਿਚ ਇਹ ਦੱਸਿਆ ਗਿਆ ਹੈ ਕਿ ਜਲਦੀ ਹੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਤੇ ਹਰਿਮੰਦਰ ਸਾਹਿਬ ਵਿਚ ਧਮਾਕਾ ਕਰਨ ਲਈ  ਆਰਡੀਐਕਸ ਸਮੱਗਰੀ ਵਰਤੀ ਜਾਵੇਗੀ ।

ਇਸ ਈ-ਮੇਲ ਤੋਂ ਬਾਅਦ ਹਵਾਈ ਅੱਡੇ ਦੀ ਸੁਰੱਖਿਆ ਵਿਚ ਸਖ਼ਤ ਪ੍ਰਬੰਧ ਕਰ ਦਿੱਤੇ ਗਏ ਹਨ। ਨਾਲ ਹੀ ਏਅਰਪੋਰਟ ਦੇ ਡਾਇਰੈਕਟਰ ਅਤੇ ਹਵਾਈ ਅੱਡੇ ਦੀ ਸੁਰੱਖਿਆ ਫੋਰਸ ਤੇ ਪੰਜਾਬ ਪੁਲਿਸ ਵਲੋਂ ਇਸ ਈ-ਮੇਲ ਦੇ ਧਮਾਕੇ ਵਾਲੇ ਸੰਦੇਸ਼ ਨੂੰ ਵੇਖ ਕੇ ਵੱਖ-ਵੱਖ ਸੁਰੱਖਿਆ ਏਜੰਸੀਆਂ ਦੁਆਰਾ ਇਕ ਮੀਟਿੰਗ ਸੱਦ ਕੇ ਇਸ ਬਾਰੇ ਸੂਚਿਤ ਕੀਤਾ ਗਿਆ ਸੀ। ਪਰੰਤੂ ਹਵਾਈ ਅੱਡੇ 'ਤੇ ਮਿਲੀ ਇਸ ਈ-ਮੇਲ ਦੀ ਦੀ ਗੱਲ ਨੂੰ ਗੁਪਤ ਰੱਖਿਆ ਗਿਆ ਹੈ ਤੇ ਇਸ ਦੀ ਪੁਸ਼ਟੀ ਕਿਸੇ ਅਧਿਕਾਰੀ ਵਲੋਂ ਨਹੀਂ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਮੈਨੂੰ ਸਮਝ ਨਹੀਂ ਆਇਆ ਕਿ ਜਗਦੀਪ ਧਨਖੜ ਨੇ ਅਸਤੀਫ਼ਾ ਕਿਉਂ ਦਿੱਤਾ ਹੈ - ਕਪਿਲ ਸਿੱਬਲ ਅਗਲੀ ਖ਼ਬਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ
Ad Position 24