05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਇੰਦੌਰ ਵਿਚ ਤਕਨੀਕੀ ਖਰਾਬੀ ਕਾਰਨ ਇੰਡੀਗੋ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ, ਸਾਰੇ 140 ਯਾਤਰੀ ਸੁਰੱਖਿਅਤ

ਇੰਦੌਰ , 21 ਜੁਲਾਈ- ਗੋਆ ਤੋਂ ਇੰਦੌਰ ਆ ਰਹੀ ਇੰਡੀਗੋ ਏਅਰਲਾਈਨਜ਼ ਦੀ ਉਡਾਣ ਨੂੰ ਸੋਮਵਾਰ ਸ਼ਾਮ ਨੂੰ ਇੰਦੌਰ ਦੇ ਦੇਵੀ ਅਹਿਲਿਆਬਾਈ ਹੋਲਕਰ ਹਵਾਈ ਅੱਡੇ 'ਤੇ ਐਮਰਜੈਂਸੀ ਸਥਿਤੀ ਵਿਚ ਉਤਾਰਿਆ ਗਿਆ, ਜਿਸ ਤੋਂ ਬਾਅਦ ਲੈਂਡਿੰਗ ਗੀਅਰ ...

Ad Position 21
No active advertisement
ਅਜੀਤ ਡੈਸਕ 21-07-2025

ਇੰਦੌਰ , 21 ਜੁਲਾਈ- ਗੋਆ ਤੋਂ ਇੰਦੌਰ ਆ ਰਹੀ ਇੰਡੀਗੋ ਏਅਰਲਾਈਨਜ਼ ਦੀ ਉਡਾਣ ਨੂੰ ਸੋਮਵਾਰ ਸ਼ਾਮ ਨੂੰ ਇੰਦੌਰ ਦੇ ਦੇਵੀ ਅਹਿਲਿਆਬਾਈ ਹੋਲਕਰ ਹਵਾਈ ਅੱਡੇ 'ਤੇ ਐਮਰਜੈਂਸੀ ਸਥਿਤੀ ਵਿਚ ਉਤਾਰਿਆ ਗਿਆ, ਜਿਸ ਤੋਂ ਬਾਅਦ ਲੈਂਡਿੰਗ ਗੀਅਰ ਵਿਚ ਤਕਨੀਕੀ ਖਰਾਬੀ ਦੀ ਚਿਤਾਵਨੀ ਮਿਲੀ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਵਾਰ ਸਾਰੇ 140 ਯਾਤਰੀ ਸੁਰੱਖਿਅਤ ਹਨ।

ਇੰਦੌਰ ਹਵਾਈ ਅੱਡੇ ਦੇ ਡਾਇਰੈਕਟਰ ਵੀ. ਸੇਠ ਨੇ ਦੱਸਿਆ ਕਿ ਗੋਆ ਤੋਂ ਇੰਦੌਰ ਆ ਰਹੀ ਇੰਡੀਗੋ ਏਅਰਲਾਈਨਜ਼ ਦੀ ਉਡਾਣ ਨੂੰ ਲੈਂਡਿੰਗ ਗੀਅਰ ਵਿਚ ਤਕਨੀਕੀ ਖਰਾਬੀ ਚਿਤਾਵਨੀ ਜਾਰੀ ਕੀਤੀ ਗਈ ਸੀ, ਜਿਸ ਤੋਂ ਬਾਅਦ ਸਾਵਧਾਨੀ ਵਜੋਂ ਫਲਾਈਟ ਨੰਬਰ 6ਈ 813 ਲਗਭਗ 25 ਮਿੰਟ ਤੱਕ ਹਵਾ ਵਿਚ ਰਹੀ। ਉਨ੍ਹਾਂ ਕਿਹਾ ਕਿ ਜਹਾਜ਼ ਨੂੰ ਇੰਦੌਰ ਹਵਾਈ ਅੱਡੇ 'ਤੇ ਐਮਰਜੈਂਸੀ ਸਥਿਤੀ ਵਿਚ ਉਤਾਰਿਆ ਗਿਆ। ਜਹਾਜ਼ ਦੇ ਚਾਲਕ ਦਲ ਅਤੇ ਸਾਰੇ ਯਾਤਰੀ ਪੂਰੀ ਤਰ੍ਹਾਂ ਸੁਰੱਖਿਅਤ ਹਨ।

Ad Position 22
No active advertisement
ਪਿਛਲੀ ਖ਼ਬਰ ⭐ਮਾਣਕ-ਮੋਤੀ⭐ ਅਗਲੀ ਖ਼ਬਰ ਮੈਨੂੰ ਸਮਝ ਨਹੀਂ ਆਇਆ ਕਿ ਜਗਦੀਪ ਧਨਖੜ ਨੇ ਅਸਤੀਫ਼ਾ ਕਿਉਂ ਦਿੱਤਾ ਹੈ - ਕਪਿਲ ਸਿੱਬਲ
Ad Position 24