05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਸ੍ਰੀ ਹਰਿਮੰਦਰ ਸਾਹਿਬ ਪੁੱਜਣ ਦੀ ਸੰਭਾਵਨਾ

ਅੰਮ੍ਰਿਤਸਰ, 22 ਜੁਲਾਈ (ਜਸਵੰਤ ਸਿੰਘ ਜੱਸ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਅੱਜ ਦੁਪਹਿਰ ਸਮੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣ ਦੀ ਸੰਭਾਵਨਾ ਹੈ। ਚੀਫ਼...

Ad Position 21
No active advertisement
ਅਜੀਤ ਡੈਸਕ 22-07-2025

ਅੰਮ੍ਰਿਤਸਰ, 22 ਜੁਲਾਈ (ਜਸਵੰਤ ਸਿੰਘ ਜੱਸ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਅੱਜ ਦੁਪਹਿਰ ਸਮੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣ ਦੀ ਸੰਭਾਵਨਾ ਹੈ। ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਆਪ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੁਪਹਿਰ 12-1 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜਣਗੇ।

ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਸੰਬੰਧੀ ਆ ਰਹੀਆਂ ਈ.ਮੇਲ ਧਮਕੀਆਂ ਤੋਂ ਬਾਅਦ ਮੁੱਖ ਮੰਤਰੀ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜ ਰਹੇ ਹਨ ਤੇ ਉਨ੍ਹਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਸ ਪਾਸ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ ਅਗਲੀ ਖ਼ਬਰ ਲੁਧਿਆਣਾ ਡੀ.ਸੀ. ਦਫ਼ਤਰ ਦੇ ਬਾਹਰ ਜ਼ਰੂਰ ਲੱਗੇਗਾ ਅੱਜ ਧਰਨਾ- ਸੁਖਬੀਰ ਸਿੰਘ ਬਾਦਲ
Ad Position 24