05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫ਼ਾ ਹੋਇਆ ਮਨਜ਼ੂਰ

ਨਵੀਂ ਦਿੱਲੀ, 22 ਅਪ੍ਰੈਲ- ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਰਾਜ ਸਭਾ ਦੇ ਸਪੀਕਰ ਘਨਸ਼ਿਆਮ ਤਿਵਾੜੀ ਨੇ ਦਿੱ...

Ad Position 21
No active advertisement
ਅਜੀਤ ਡੈਸਕ 22-07-2025

ਨਵੀਂ ਦਿੱਲੀ, 22 ਅਪ੍ਰੈਲ- ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਰਾਜ ਸਭਾ ਦੇ ਸਪੀਕਰ ਘਨਸ਼ਿਆਮ ਤਿਵਾੜੀ ਨੇ ਦਿੱਤੀ। ਧਨਖੜ ਨੇ ਅੱਜ ਸਦਨ ਦੀ ਕਾਰਵਾਈ ਵਿਚ ਹਿੱਸਾ ਵੀ ਨਹੀਂ ਲਿਆ। ਕੱਲ੍ਹ ਹੀ ਧਨਖੜ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਇਕ ਪੱਤਰ ਭੇਜ ਕੇ ਕਿਹਾ ਸੀ ਕਿ ਉਹ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।

ਉਨ੍ਹਾਂ ਨੇ ਆਪਣੇ ਅਸਤੀਫ਼ੇ ਪਿੱਛੇ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਐਕਸ’ ’ਤੇ ਪੋਸਟ ਕਰ ਧਨਖੜ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਉਨ੍ਹਾਂ ਲਿਖਿਆ ਕਿ ਜਗਦੀਪ ਧਨਖੜ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਸਮੇਤ ਕਈ ਭੂਮਿਕਾਵਾਂ ਵਿਚ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਮੈਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦਾ ਲੈਂਡ ਪੂਲਿੰਗ ਨੂੰ ਲੈ ਕੇ ਵੱਡਾ ਐਲਾਨ ਅਗਲੀ ਖ਼ਬਰ ਮੌਨਸੂਨ ਇਜਲਾਸ ਦਾ ਦੂਜਾ ਦਿਨ: ਕਾਰਵਾਈ ਸ਼ੁਰੂ ਹੁੰਦਿਆਂ ਹੀ 12 ਵਜੇ ਤੱਕ ਮੁਲਤਵੀ ਹੋਈ ਲੋਕ ਤੇ ਰਾਜ ਸਭਾ ਦੀ ਕਾਰਵਾਈ
Ad Position 24