05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪੰਜਾਬ ਸਰਕਾਰ ਦਾ ਲੈਂਡ ਪੂਲਿੰਗ ਨੂੰ ਲੈ ਕੇ ਵੱਡਾ ਐਲਾਨ

ਚੰਡੀਗੜ੍ਹ, 22 ਅਪ੍ਰੈਲ- ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ (22 ਜੁਲਾਈ) ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਨਿਵਾਸ ਸਥਾਨ ’ਤੇ ਹੋਈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ....

Ad Position 21
No active advertisement
ਅਜੀਤ ਡੈਸਕ 22-07-2025

ਚੰਡੀਗੜ੍ਹ, 22 ਅਪ੍ਰੈਲ- ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ (22 ਜੁਲਾਈ) ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਨਿਵਾਸ ਸਥਾਨ ’ਤੇ ਹੋਈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਬਾਰੇ ਇਕ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਫੈਸਲਾ ਕੀਤਾ ਹੈ ਕਿ ਲੈਂਡ ਪੂਲਿੰਗ ਦੇ ਬਦਲੇ, ਕਿਸਾਨਾਂ ਨੂੰ ਪਲਾਟ ਦਾ ਕਬਜ਼ਾ ਦੇਣ ਤੱਕ ਸਰਕਾਰ ਵਲੋਂ 1 ਲੱਖ ਰੁਪਏ ਸਾਲਾਨਾ ਦਿੱਤੇ ਜਾਣਗੇ। ਜੇਕਰ ਇਸ ਵਿਚ ਦੇਰੀ ਹੁੰਦੀ ਹੈ, ਤਾਂ ਹਰ ਸਾਲ ਦਸ ਪ੍ਰਤੀਸ਼ਤ ਵਾਧਾ ਹੋਵੇਗਾ। ਇਸ ਦੇ ਨਾਲ ਹੀ, ਜਦੋਂ ਤੱਕ ਖੇਤਰ ਵਿਕਸਤ ਨਹੀਂ ਹੁੰਦਾ, ਕਿਸਾਨ ਇਸ ’ਤੇ ਖੇਤੀ ਕਰ ਸਕਣਗੇ।


ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਲੈਂਡ ਪੂਲਿੰਗ ਬਾਰੇ ਅਫਵਾਹਾਂ ਫੈਲਾ ਰਹੀਆਂ ਹਨ। ਕਿਸੇ ਵੀ ਤਰ੍ਹਾਂ ਦੀ ਰਜਿਸਟ੍ਰੇਸ਼ਨ ਨੂੰ ਰੋਕਿਆ ਨਹੀਂ ਗਿਆ ਹੈ। ਅਸੀਂ ਕਿਸਾਨਾਂ ਤੋਂ ਜ਼ਬਰਦਸਤੀ ਜ਼ਮੀਨ ਨਹੀਂ ਲੈ ਰਹੇ ਹਾਂ। ਸਾਡੀ ਕੋਸ਼ਿਸ਼ ਹੈ ਕਿ ਜ਼ਮੀਨ ਦਾ ਪੈਸਾ ਅਸਲ ਜ਼ਮੀਨ ਮਾਲਕਾਂ ਕੋਲ ਜਾਵੇ। ਉਨ੍ਹਾਂ ਦੱਸਿਆ ਕਿ ਕਿਸਾਨ ਨੂੰ ਦਿੱਤਾ ਜਾਣ ਵਾਲਾ ਕਿਰਾਇਆ 5 ਗੁਣਾ ਵਧਾਇਆ ਗਿਆ ਹੈ। ਇਸ ਯੋਜਨਾ ਵਿਚ ਸ਼ਾਮਿਲ ਹੋਣ ਲਈ ਸਹਿਮਤ ਹੋਣ ’ਤੇ 50 ਹਜ਼ਾਰ ਦਾ ਚੈੱਕ ਵੀ ਦਿੱਤਾ ਜਾਵੇਗਾ।


ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਧਰਮ ਤੇ ਗੁਰੂ ਸਾਹਿਬ ਸਭ ਦੇ ਸਾਂਝੇ ਹਨ, ਉਨ੍ਹਾਂ ’ਤੇ ਕਿਸੇ ਇਕ ਦਾ ਅਧਿਕਾਰ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵੱਖਰੇ ਤੌਰ ’ਤੇ ਸ਼ਤਾਬਦੀ ਮਨਾਉਣ ਦੀ ਥਾਂ ਸ਼੍ਰੋਮਣੀ ਕਮੇਟੀ ਨੂੰ ਕਰੇ ਸਹਿਯੋਗ - ਐਡਵੋਕੇਟ ਧਾਮੀ ਅਗਲੀ ਖ਼ਬਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫ਼ਾ ਹੋਇਆ ਮਨਜ਼ੂਰ
Ad Position 24