05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਪੰਜਾਬ ਨੂੰ ਬਰਬਾਦ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਜੁਲਾਈ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਕੈਬਨਿਟ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ...

Ad Position 21
No active advertisement
ਅਜੀਤ ਡੈਸਕ 22-07-2025

ਚੰਡੀਗੜ੍ਹ, 22 ਜੁਲਾਈ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਕੈਬਨਿਟ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦੀਆਂ ਚੱਲ ਰਹੀਆ ਕਿਆਸਆਰੀਆਂ ਦੇ ਮੱਦੇ ਨਜ਼ਰ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਰੜੇ ਹੱਥੀ ਲੈਂਦੇ ਹੋਏ ਕਿਹਾ ਕਿ ਇਨ੍ਹਾਂ ਵਲੋਂ ਹੀ ਪੰਜਾਬ ਨੂੰ ਬਰਬਾਦ ਕੀਤਾ ਗਿਆ ਹੈ ਤੇ ਦੋਵੇਂ ਪਾਰਟੀਆਂ ਨੇ ਰਲ ਕੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਦਾ ਰਾਹ ਚੁਣਿਆ।

ਚੀਮਾ ਨੇ ਪੰਜਾਬ ਦੇ ਲੋਕਾਂ ਲਈ ਬੀ.ਜੇ.ਪੀ. ਦੇ ਵਲੋਂ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਦਾ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਇਸੇ ਦੌਰਾਨ ਸੈਂਕੜੇ ਕਿਸਾਨ ਮੌਤ ਦੇ ਮੂੰਹ ਵਿਚ ਜਾ ਪਏ। ਹਰਪਾਲ ਸਿੰਘ ਚੀਮਾ ਨੇ ਤਾਂ ਇੱਥੋਂ ਤੱਕ ਦੋਸ਼ ਲਾਇਆ ਕਿ ਪੰਜਾਬ ਵਿਚ ਗੈਂਗਸਟਰ ਤੋਂ ਬਾਅਦ ਬੀ.ਜੇ.ਪੀ. ਵਲੋਂ ਪੈਦਾ ਕੀਤਾ ਗਿਆ ਹੈ। ਉਨ੍ਹਾਂ ਨੇ ਬੀ.ਜੇ.ਪੀ. ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਨੂੰ ਗੈਰ ਸਿਧਾਂਤਿਕ ਗਠਜੋੜ ਦਾ ਨਾਂਅ ਦੇ ਕੇ ਵੀ ਬਿਆਨਿਆ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਫ਼ੌਜ ਨੂੰ ਅਮਰੀਕਾ ਤੋਂ ਮਿਲੇ ਤਿੰਨ ਅਪਾਚੇ ਗਾਰਡੀਅਨ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
Ad Position 24