05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਮੁਹਾਲੀ ਅਦਾਲਤ ਵਲੋਂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੁਲਤਵੀ, 25 ਨੂੰ ਹੋਵੇਗੀ ਅਗਲੀ ਸੁਣਵਾਈ

ਮੁਹਾਲੀ, 22 ਜੁਲਾਈ (ਕਪਿਲ ਵਧਵਾ)-ਮੁਹਾਲੀ ਅਦਾਲਤ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ...

Ad Position 21
No active advertisement
ਅਜੀਤ ਡੈਸਕ 22-07-2025

ਮੁਹਾਲੀ,  22 ਜੁਲਾਈ (ਕਪਿਲ ਵਧਵਾ)-ਮੁਹਾਲੀ ਅਦਾਲਤ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਦੀ ਸੁਣਵਾਈ ਹੁਣ 25 ਜੁਲਾਈ ਨੂੰ ਤੈਅ ਕੀਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਮੌਕੇ ਪ੍ਰੋਸੀਕਿਊਸ਼ਨ ਕੋਲ ਜਵਾਬ ਦਾਅਵਾ ਤਿਆਰ ਨਹੀਂ ਸੀ, ਜਿਸ ਕਾਰਨ ਉਨ੍ਹਾਂ ਅਦਾਲਤ ਵਿਚ ਜਵਾਬ ਦਾਅਵਾ ਦਾਇਰ ਕਰਨ ਲਈ ਸਮਾਂ ਮੰਗਿਆ ਹੈ, ਜਿਸ ਉਤੇ ਅਦਾਲਤ ਨੇ ਜ਼ਮਾਨਤ ਮਾਮਲੇ ਦੀ ਸੁਣਵਾਈ ਨੂੰ 25 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਬਿਕਰਮ ਮਜੀਠੀਆ ਦੇ ਬੈਰਕ ਬਦਲੀ ਅਰਜ਼ੀ ਉਤੇ ਸੁਣਵਾਈ ਮੌਕੇ ਅਦਾਲਤ ਵਲੋਂ ਏ.ਡੀ.ਜੀ.ਪੀ. ਜੇਲ੍ਹ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਲ੍ਹ ਪ੍ਰਸ਼ਾਸਨ ਜੇਲ੍ਹ ਮੈਨੂਅਲ ਦੀ ਪਾਲਣਾ ਕਰ ਰਿਹਾ ਹੈ ਜਾਂ ਨਹੀਂ। ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਸ ਸਬੰਧੀ ਰਿਪੋਰਟ ਦਾਇਰ ਕਰਨ ਲਈ ਅਦਾਲਤ ਨੇ ਏ.ਡੀ.ਜੀ.ਪੀ. ਜੇਲ੍ਹ ਨੂੰ ਦੋ ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਇਕ ਅਰਜ਼ੀ ਜੋ ਕਿ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਵਲੋਂ ਮਜੀਠੀਆ ਦੀ ਗ੍ਰਿਫਤਾਰੀ ਦੇ ਆਧਾਰ ਸਬੰਧੀ ਦਾਇਰ ਕੀਤੀ ਗਈ ਸੀ, ਉਸ ਵਿਚ ਜਵਾਬ ਦਾਅਵਾ ਦਾਇਰ ਕਰ ਦਿੱਤਾ ਗਿਆ ਹੈ ਤੇ ਮਜੀਠੀਆ ਦੀ ਗ੍ਰਿਫਤਾਰੀ ਦੇ ਆਧਾਰ ਦੀ ਕਾਪੀ ਬਚਾਅ ਧਿਰ ਨੂੰ ਸਪਲਾਈ ਕੀਤੀ ਗਈ ਹੈ। ਮਸ਼ੋਬਰਾ ਸਥਿਤ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਉਤੇ ਛਾਪੇਮਾਰੀ ਸਬੰਧੀ ਅਰਜ਼ੀ ਵਿਚ ਦੋਵਾਂ ਧਿਰਾਂ ਵਲੋਂ ਜਵਾਬ ਦਾਅਵਾ ਪਹਿਲਾਂ ਦਾਇਰ ਕਰ ਦਿੱਤਾ ਗਿਆ ਸੀ, ਇਸ ਮਾਮਲੇ ਉਤੇ ਸੁਣਵਾਈ ਦੋ ਅਗਸਤ ਨੂੰ ਤੈਅ ਕੀਤੀ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਭ੍ਰਿਸ਼ਟਾਚਾਰ ਮਾਮਲਾ : ਜਲੰਧਰ ਮੋਬਾਇਲ ਵਿੰਗ ਦੇ ਸਾਬਕਾ ਟੈਕਸੇਸ਼ਨ ਕਮਿਸ਼ਨਰ ਸੁਖਵਿੰਦਰ ਸਿੰਘ ਤੇ ਰੂਬੀ ਕਪੂਰ ਨੂੰ ਹੋਈ ਸਜ... ਅਗਲੀ ਖ਼ਬਰ ਪੁਲਿਸ ਅੱਤਿਆਚਾਰਾਂ ਖਿਲਾਫ ਜਗਰਾਉਂ ਥਾਣੇ ਮੂਹਰੇ ਧਰਨਾ ਜਾਰੀ
Ad Position 24