05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਉਪ ਰਾਸ਼ਟਰਪਤੀ ਦੇ ਅਸਤੀਫੇ ਮਗਰੋਂ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲੇ

ਨਵੀਂ ਦਿੱਲੀ, 22 ਜੁਲਾਈ-ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ...

Ad Position 21
No active advertisement
ਅਜੀਤ ਡੈਸਕ 22-07-2025

ਨਵੀਂ ਦਿੱਲੀ, 22 ਜੁਲਾਈ-ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਬੀਤੇ ਕੱਲ੍ਹ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅਸਤੀਫਾ ਦੇ ਦਿੱਤਾ ਸੀ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ "ਸਿਹਤ ਸੰਭਾਲ ਨੂੰ ਤਰਜੀਹ ਦੇਣ ਅਤੇ ਡਾਕਟਰੀ ਸਲਾਹ ਦੀ ਪਾਲਣਾ ਕਰਨ ਲਈ" ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਤੇ ਰਾਸ਼ਟਰਪਤੀ ਨੂੰ ਲਿਖੇ ਇਕ ਪੱਤਰ ਵਿਚ, ਉਨ੍ਹਾਂ ਲਿਖਿਆ ਕਿ ਸਿਹਤ ਤਰਜੀਹ ਅਤੇ ਡਾਕਟਰੀ ਸਲਾਹ ਦੀ ਪਾਲਣਾ ਕਰਦੇ ਹੋਏ, ਮੈਂ ਤੁਰੰਤ ਪ੍ਰਭਾਵ ਨਾਲ ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।

ਪੱਤਰ ਵਿਚ, ਉਨ੍ਹਾਂ ਨੇ ਰਾਸ਼ਟਰਪਤੀ ਦਾ ਉਨ੍ਹਾਂ ਦੇ ਸਹਿਯੋਗ ਅਤੇ ਸੁਹਿਰਦ ਸਬੰਧਾਂ ਲਈ ਧੰਨਵਾਦ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਅਤੇ ਕੈਬਨਿਟ ਦਾ ਵੀ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪੱਤਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪ ਦਿੱਤਾ ਸੀ। ਇਸ ਤੋਂ ਬਾਅਦ ਅੱਜ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲੇ ਹਨ।

 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਿੱਖਿਆ ਬੋਰਡ ਨੇ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦਾਖ਼ਲੇ ਦੀ ਮਿਤੀ ਵਧਾਈ, ਪੜ੍ਹੋ ਪੂਰੀ ਖਬਰ ਅਗਲੀ ਖ਼ਬਰ ਭ੍ਰਿਸ਼ਟਾਚਾਰ ਮਾਮਲਾ : ਜਲੰਧਰ ਮੋਬਾਇਲ ਵਿੰਗ ਦੇ ਸਾਬਕਾ ਟੈਕਸੇਸ਼ਨ ਕਮਿਸ਼ਨਰ ਸੁਖਵਿੰਦਰ ਸਿੰਘ ਤੇ ਰੂਬੀ ਕਪੂਰ ਨੂੰ ਹੋਈ ਸਜ...
Ad Position 24