05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪੰਜਾਬ ਸਿੱਖਿਆ ਬੋਰਡ ਨੇ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦਾਖ਼ਲੇ ਦੀ ਮਿਤੀ ਵਧਾਈ, ਪੜ੍ਹੋ ਪੂਰੀ ਖਬਰ

ਐੱਸ. ਏ. ਐੱਸ. ਨਗਰ, 22 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ...

Ad Position 21
No active advertisement
ਅਜੀਤ ਡੈਸਕ 22-07-2025

ਐੱਸ. ਏ. ਐੱਸ. ਨਗਰ, 22 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2025-26 ਦੌਰਾਨ 8ਵੀਂ, 9ਵੀਂ, 10ਵੀਂ, 11ਵੀਂ ਅਤੇ 12ਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਦਾਖ਼ਲੇ ਦੀ ਮਿਤੀ ਵਿਚ 15 ਜੁਲਾਈ ਤੋਂ ਵਾਧਾ ਕਰਦੇ ਹੋਏ 1 ਅਗਸਤ ਆਖ਼ਰੀ ਮਿਤੀ ਨਿਰਧਾਰਿਤ ਕੀਤੀ ਗਈ ਹੈ। ਜਾਰੀ ਨਵੇਂ ਵੇਰਵਿਆਂ ਅਨੁਸਾਰ ਰਜਿਸਟਰੇਸ਼ਨ/ਕੰਟੀਨਿਊਸ਼ਨ ਦੀ ਮਿਤੀ ਵਿਚ ਵੀ ਵਾਧਾ ਕਰਦੇ ਹੋਏ 28 ਜੁਲਾਈ 2025 ਤੋਂ 6 ਅਗਸਤ ਬਿਨ੍ਹਾਂ ਲੇਟ ਫ਼ੀਸ ਵਾਧਾ ਕੀਤਾ ਗਿਆ ਹੈ, ਜਦਕਿ ਪ੍ਰਤੀ ਵਿਦਿਆਰਥੀ ਲੇਟ ਫ਼ੀਸ ਨਾਲ 7 ਅਗਸਤ ਤੋਂ 9 ਸਤੰਬਰ ਤੱਕ ਵੇਰਵੇ ਨਿਰਧਾਰਿਤ ਕੀਤੇ ਗਏ ਹਨ। ਜਾਰੀ ਵੇਰਵੇ ਅਤੇ ਹਦਾਇਤਾਂ ਸਕੂਲਾਂ ਦੀ ਲਾਗ-ਇੰਨ ਆਈ.ਡੀ. ਅਤੇ ਬੋਰਡ ਦੀ ਵੈੱਬਸਾਈਟ ਉਤੇ ਵੀ ਉਪਲਬਧ ਹਨ। 

Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਔਰਤ ਤੇ ਵਿਅਕਤੀ ਨੂੰ ਕੁੱਟਣ ਦੇ ਮਾਮਲੇ ਵਿਚ ਦੋਸ਼ੀ ਗ੍ਰਿਫਤਾਰ ਅਗਲੀ ਖ਼ਬਰ ਉਪ ਰਾਸ਼ਟਰਪਤੀ ਦੇ ਅਸਤੀਫੇ ਮਗਰੋਂ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲੇ
Ad Position 24