05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਬਿਆਸ ਦਰਿਆ ਵਿਚ ਪਾਣੀ ਵਧਣ ਕਾਰਨ ਕਿਸਾਨਾਂ 'ਚ ਚਿੰਤਾ

ਸੁਲਤਾਨਪੁਰ ਲੋਧੀ, 22 ਜੁਲਾਈ (ਥਿੰਦ)-ਪਹਾੜੀ ਖੇਤਰਾਂ ਵਿਚ ਪੈ ਰਹੀ ਬਾਰਿਸ਼ ਕਾਰਨ ਦਰਿਆ ਬਿਆਸ ਵਿਚ...

Ad Position 21
No active advertisement
ਅਜੀਤ ਡੈਸਕ 22-07-2025

ਸੁਲਤਾਨਪੁਰ ਲੋਧੀ, 22 ਜੁਲਾਈ (ਥਿੰਦ)-ਪਹਾੜੀ ਖੇਤਰਾਂ ਵਿਚ ਪੈ ਰਹੀ ਬਾਰਿਸ਼ ਕਾਰਨ ਦਰਿਆ ਬਿਆਸ ਵਿਚ ਵਧ ਰਹੇ ਪਾਣੀ ਦੇ ਪੱਧਰ ਨੇ ਕਿਸਾਨਾਂ ਦੀਆਂ ਰਾਤਾਂ ਦੀ ਨੀਂਦ ਵੀ ਉਡਾ ਦਿੱਤੀ ਹੈ। ਕਿਸਾਨਾਂ ਵਲੋਂ ਅੱਜ ਆਪਣੇ ਪੱਧਰ ਉਤੇ ਪਿੰਡ ਬਾਊਪੁਰ ਦੇ ਬੰਨ੍ਹ ਉਤੇ ਮਿੱਟੀ ਦੇ ਬੋਰੇ ਭਰੇ ਜਾ ਰਹੇ ਹਨ। ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ ਦਾ ਕਹਿਣਾ ਹੈ ਕਿ ਸਰਕਾਰ ਜਾਂ ਪ੍ਰਸ਼ਾਸਨ ਦੇ ਭਰੋਸੇ ਦੇ ਬਾਵਜੂਦ ਕਿਸਾਨਾਂ ਵਲੋਂ ਅੱਜ ਬੰਨ੍ਹ ਉਤੇ ਵੱਡੀ ਗਿਣਤੀ ਵਿਚ ਮਿੱਟੀ ਦੇ ਬੋਰੇ ਭਰੇ ਜਾ ਰਹੇ ਹਨ ਤਾਂ ਕਿ ਲੋੜ ਮੁਤਾਬਕ ਉਨ੍ਹਾਂ ਬੋਰਿਆਂ ਨਾਲ ਬੰਨ੍ਹ ਨੂੰ ਲੱਗਦੇ ਖਤਰੇ ਨੂੰ ਰੋਕ ਕੇ ਫਸਲਾਂ ਦੀ ਰਾਖੀ ਕੀਤੀ ਜਾ ਸਕੇ।

ਕਿਸਾਨ ਆਗੂ ਨੇ ਕਿਹਾ ਕਿ ਪ੍ਰਸ਼ਾਸਨ ਜਾਂ ਸਰਕਾਰ ਦੇ ਸਾਰੇ ਦਾਅਵੇ ਬਾਅਦ ਵਿਚ ਖੋਖਲੇ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਤਾਂ ਹਰ ਸਾਲ ਹੀ ਪੂਰੇ ਪ੍ਰਬੰਧ ਕਰਨ ਦੇ ਦਾਅਵੇ ਕਰਦੀ ਹੈ। ਜਾਣਕਾਰੀ ਅਨੁਸਾਰ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਮੰਡ ਖੇਤਰ ਦੇ ਲੋਕਾਂ ਵਲੋਂ ਆਪਣੇ ਪੱਧਰ ਉਤੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। 

Ad Position 22
No active advertisement
ਪਿਛਲੀ ਖ਼ਬਰ ਏਅਰ ਇੰਡੀਆ ਦੇ ਜਹਾਜ਼ AI 315 ਨੂੰ ਦਿੱਲੀ ਉਤਰਨ ਤੋਂ ਬਾਅਦ ਪਾਵਰ ਯੂਨਿਟ 'ਚ ਲੱਗੀ ਅੱਗ, ਸਾਰੇ ਯਾਤਰੀ ਸੁਰੱਖਿਅਤ ਅਗਲੀ ਖ਼ਬਰ ਹਰਿਆਣਾ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਵਲੋਂ 8 ਅਗਸਤ ਨੂੰ ਸੂਬੇ ਭਰ ਦੇ ਜ਼ਿਲ੍ਹਾ ਸਕੱਤਰੇਤਾਂ 'ਤੇ ਧਰਨੇ-ਪ੍ਰਦਰਸ਼ਨ ਕੀਤੇ...
Ad Position 24