05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਚੋਗਾਵਾਂ/ਅੰਮ੍ਰਿਤਸਰ, 22 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਵਿਖੇ ਲੇਬਰ ਦਾ ਕੰਮ ਕਰ ਰਹੇ ਮਜ਼ਦੂਰ ਦੀ...

Ad Position 21
No active advertisement
ਅਜੀਤ ਡੈਸਕ 22-07-2025

ਚੋਗਾਵਾਂ/ਅੰਮ੍ਰਿਤਸਰ, 22 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਵਿਖੇ ਲੇਬਰ ਦਾ ਕੰਮ ਕਰ ਰਹੇ ਮਜ਼ਦੂਰ ਦੀ ਟਰਾਂਸਫਾਰਮਰ ਤੋਂ ਕਰੰਟ ਲੱਗਣ ਕਾਰਨ ਦਰਦਨਾਕ ਮੌਤ ਹੋਣ ਦੀ ਖਬਰ ਹੈ। ਇਸ ਸਬੰਧੀ ਪਿੰਡ ਠੱਠਾ ਦੇ ਕਾਰਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਟਹਿਲ ਸਿੰਘ (65) ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਹੈ। ਪੁਲਿਸ ਥਾਣਾ ਲੋਪੋਕੇ ਦੀ ਚਾਰਦੀਵਾਰੀ ਹੋ ਰਹੀ ਸੀ। ਉੱਥੇ ਠੇਕੇਦਾਰ ਨਾਲ ਮਜ਼ਦੂਰੀ ਕਰ ਰਿਹਾ ਸੀ ਕਿ ਅਚਾਨਕ ਹੀ ਥਾਣਾ ਲੋਪੋਕੇ ਦੇ ਬਾਹਰ ਲੱਗੇ ਟਰਾਂਸਫਾਰਮਰ ਦੀ ਤਾਰ ਵਿਚ ਕਰੰਟ ਆਉਣ ਕਾਰਨ ਉਨ੍ਹਾਂ ਦੇ ਪਿਤਾ ਟਹਿਲ ਸਿੰਘ ਦੀ ਮੌਕੇ ਉਤੇ ਮੌਤ ਹੋ ਗਈ।

ਇਸ ਸਬੰਧੀ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਬਾਬਾ ਰਾਜਨ ਸਿੰਘ ਮੌੜੇ ਕਲਾਂ, ਪਰਮਜੀਤ ਸਿੰਘ ਟਪਿਆਲਾ ਤੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਥਾਣੇ ਦਾ ਘਿਰਾਓ ਕਰਕੇ ਇਸ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਵਲੋਂ ਮੰਗ ਕੀਤੀ ਗਈ ਕਿ ਇਸ ਗਰੀਬ ਪਰਿਵਾਰ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਭਾਂਡੇ ਵੇਚਣ ਆਈ ਔਰਤ 2 ਘਰਾਂ 'ਚ ਔਰਤਾਂ ਨੂੰ ਨਸ਼ੀਲੀ ਚੀਜ਼ ਸੁੰਘਾ ਕੇ ਸੋਨਾ-ਚਾਂਦੀ ਲੈ ਕੇ ਫਰਾਰ ਅਗਲੀ ਖ਼ਬਰ ਪਿੰਡ ਵਜੀਦਕੇ ਕਲਾਂ ਵਿਖੇ ਵਾਰੰਟ ਕਬਜ਼ੇ ਖਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਰੋਸ ਧਰਨਾ
Ad Position 24