05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪਿੰਡ ਕਲਾਲ ਮਾਜਰਾ 'ਚ ਟਰੈਕਟਰ ਪਲਟਣ ਨਾਲ ਮਜ਼ਦੂਰ ਦੀ ਮੌਤ, ਚਾਲਕ ਜ਼ਖਮੀ

ਮਹਿਲ ਕਲਾਂ, 22 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਕਲਾਲ ਮਾਜਰਾ (ਬਰਨਾਲਾ) ਵਿਖੇ ਟਰੈਕਟਰ...

Ad Position 21
No active advertisement
ਅਜੀਤ ਡੈਸਕ 22-07-2025

ਮਹਿਲ ਕਲਾਂ, 22 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਕਲਾਲ ਮਾਜਰਾ (ਬਰਨਾਲਾ) ਵਿਖੇ ਟਰੈਕਟਰ ਪਲਟਣ ਕਾਰਨ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਅਤੇ ਟਰੈਕਟਰ ਚਾਲਕ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਆਈ ਹੈ। ਇਸ ਸਬੰਧੀ ਥਾਣਾ ਮਹਿਲ ਕਲਾਂ ਦੇ ਏ.ਐਸ.ਆਈ. ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਕਲਾਲ ਮਾਜਰਾ ਦੇ ਇਕ ਨੌਜਵਾਨ ਕਿਸਾਨ ਟਰੈਕਟਰ 'ਤੇ ਪ੍ਰਵਾਸੀ ਮਜ਼ਦੂਰ ਨੂੰ ਮਗਰਲੀ ਸਾਈਡ ਉੱਤੇ ਬਿਠਾ ਕੇ ਪਿੰਡ ਵੱਲ ਆ ਰਿਹਾ ਸੀ। ਇਸ ਦੌਰਾਨ ਅੱਗਿਓਂ ਅਚਾਨਕ ਇਕ ਬੇਜ਼ੁਬਾਨ ਜਾਨਵਰ ਆਉਣ ਕਾਰਨ ਟਰੈਕਟਰ ਬੇਕਾਬੂ ਹੋ ਕੇ ਪਲਟ ਗਿਆ। ਇਸ ਹਾਦਸੇ 'ਚ ਟਰੈਕਟਰ ਦੀ ਪਿਛਲੀ ਸਾਈਡ 'ਤੇ ਬੈਠਾ ਪ੍ਰਵਾਸੀ ਮਜ਼ਦੂਰ ਕੁੰਦਨ ਰਾਏ ਪੁੱਤਰ ਬਿੱਲੂ ਰਾਏ ਵਾਸੀ ਬਿਹਾਰ, ਦੀ ਹੇਠਾਂ ਡਿੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ।

ਇਸ ਹਾਦਸੇ 'ਚ ਟਰੈਕਟਰ ਚਾਲਕ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਲਿਆਂਦਾ ਗਿਆ। ਜਿਥੇ ਡਾਕਟਰਾਂ ਵਲੋਂ ਉਸ ਨੂੰ ਗੰਭੀਰ ਹਾਲਤ ਕਰਕੇ ਰੈਫਰ ਕਰ ਦਿੱਤਾ ਹੈ। ਮ੍ਰਿਤਕ ਪ੍ਰਵਾਸੀ ਮਜ਼ਦੂਰ ਦੇ ਪਿਤਾ ਦੇ ਬਿਆਨਾਂ 'ਤੇ ਪੁਲਿਸ ਥਾਣਾ ਮਹਿਲ ਕਲਾਂ 'ਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। 

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 20 ਕਰੋੜ ਦੀ ਹੈਰੋਇਨ ਸਮੇਤ 2 ਨੌਜਵਾਨ ਗ੍ਰਿਫਤਾਰ ਅਗਲੀ ਖ਼ਬਰ ਅਮਰੀਕਾ ਵਲੋਂ ਯੂਨੈਸਕੋ ਤੋਂ ਪਿੱਛੇ ਹਟਣ ਬਾਰੇ ਟੈਮੀ ਬਰੂਸ ਨੇ ਕੀਤਾ ਟਵੀਟ
Ad Position 24