05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਅਣਪਛਾਤੇ ਬਾਈਕ ਸਵਾਰਾਂ ਵਲੋਂ ਗੋਲੀਆਂ ਮਾਰ ਕੇ ਵਿਅਕਤੀ ਦੀ ਹੱਤਿਆ

ਫਰੀਦਕੋਟ, 22 ਜੁਲਾਈ-ਕੋਟਕਪੂਰਾ ਦੇ ਪਿੰਡ ਬਾਹਮਣ ਵਾਲਾ ਵਿਖੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ...

Ad Position 21
No active advertisement
ਅਜੀਤ ਡੈਸਕ 22-07-2025

ਫਰੀਦਕੋਟ, 22 ਜੁਲਾਈ-ਕੋਟਕਪੂਰਾ ਦੇ ਪਿੰਡ ਬਾਹਮਣ ਵਾਲਾ ਵਿਖੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਇੰਡੈਵਰ ਗੱਡੀ ਵਿਚ ਸਵਾਰ ਇਕ ਵਿਅਕਤੀ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਮੁਹਾਲੀ ਨਿਵਾਸੀ ਯਾਦਵਿੰਦਰ ਸਿੰਘ ਵਜੋਂ ਹੋਈ ਹੈ ਅਤੇ ਸੂਚਨਾ ਤੋਂ ਬਾਅਦ ਪੁਲਿਸ ਨੇ ਪੂਰੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਇਸ ਪਿੰਡ ਦੇ ਗੁਲਜਾਰ ਸਿੰਘ ਨੰਬਰਦਾਰ ਨਾਮਕ ਵਿਅਕਤੀ ਦਾ ਬੀਤੇ ਦਿਨੀ ਦਿਹਾਂਤ ਹੋਇਆ ਸੀ ਅਤੇ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਦੇ ਭੋਗ ਦੀ ਰਸਮ ਰੱਖੀ ਗਈ ਸੀ। ਭੋਗ ਤੋਂ ਬਾਅਦ ਜਦੋਂ ਰਿਸ਼ਤੇਦਾਰ ਵਾਪਸ ਪਰਤ ਰਹੇ ਸਨ ਤਾਂ ਮੋਟਰਸਾਈਕਲ ਉਤੇ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਇੰਡੈਵਰ ਗੱਡੀ ਉਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਦੇ ਚਲਦਿਆਂ ਗੱਡੀ ਦੇ ਡਰਾਈਵਰ ਯਾਦਵਿੰਦਰ ਸਿੰਘ ਦੀ ਮੌਕੇ ਉਤੇ ਹੀ ਮੌਤ ਹੋ ਗਈ। ਸੂਤਰਾਂ ਮੁਤਾਬਕ ਇਹ ਮੁਲਜ਼ਮ ਮਾਨਸਾ ਦੇ ਰਹਿਣ ਵਾਲੇ ਕਿਸੇ ਜੁਗਨੂੰ ਨਾਮਕ ਵਿਅਕਤੀ ਦਾ ਕਤਲ ਕਰਨ ਲਈ ਆਏ ਸਨ ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵਲੋਂ ਭੁਲੇਖੇ ਵਿਚ ਹੀ ਯਾਦਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ। ਜੁਗਨੂੰ ਦਾ ਨਾਂਅ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸਾਹਮਣੇ ਆਇਆ ਸੀ ਪਰ ਉਸਨੂੰ ਪੁਲਿਸ ਨੇ ਕਲੀਨ ਚਿੱਟ ਦੇ ਦਿਤੀ ਸੀ। ਹਾਲਾਂਕਿ ਇਸ ਬਾਰੇ ਪੁਲਿਸ ਵਲੋਂ ਕੋਈ ਖੁਲਾਸਾ ਨਹੀਂ ਕੀਤਾ ਜਾ ਰਿਹਾ। ਸੂਚਨਾ ਤੋਂ ਬਾਅਦ ਐਸ.ਐਸ.ਪੀ. ਡਾਕਟਰ ਪ੍ਰਗਿਆ ਜੈਨ, ਡੀ.ਐਸ.ਪੀ. ਕੋਟਕਪੂਰਾ ਜਤਿੰਦਰ ਸਿੰਘ ਅਤੇ ਹੋਰ ਉੱਚ ਅਧਿਕਾਰੀ ਮੌਕੇ ਉਤੇ ਪੁੱਜੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਐਸ.ਐਸ.ਪੀ. ਡਾਕਟਰ ਪ੍ਰਗਿਆ ਜੈਨ ਨੇ ਕਿਹਾ ਕਿ ਪੁਲਿਸ ਨੂੰ ਇਸ ਕਤਲ ਬਾਰੇ ਕੁਝ ਅਹਿਮ ਸੁਰਾਗ ਹੱਥ ਲੱਗੇ ਹਨ ਅਤੇ ਜਲਦ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਇੰਗਲੈਂਡ ਵਿਰੁੱਧ ਤੀਜੇ ਇਕ ਦਿਨਾ ਮੈਚ 'ਚ ਕਪਤਾਨ ਹਰਮਨਪ੍ਰੀਤ ਕੌਰ ਦਾ ਸ਼ਾਨਦਾਰ ਸੈਂਕੜਾ ਅਗਲੀ ਖ਼ਬਰ ਜਥੇਦਾਰ ਜਗਦੀਸ਼ ਸਿੰਘ ਝੀਂਡਾ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਾਰੀਆਂ ਸਬ-ਕਮੇਟੀਆਂ ਭੰਗ
Ad Position 24