04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2025

ਅੱਜ ਬਿ੍ਟੇਨ ਦੇ ਦੋ ਦਿਨਾਂ ਦੌਰੇ ਲਈ ਰਵਾਨਾ ਹੋਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬ੍ਰਿਟੇਨ ਦੇ ਦੋ ਦਿਨਾਂ ਦੌਰੇ ਲਈ ਰਵਾਨਾ ਹੋਣਗੇ। ਇਹ ਉਨ੍ਹਾਂ ਦਾ ਬ੍ਰਿਟੇਨ ਦਾ ਚੌਥਾ ਦੌਰਾ ਹੈ। ਉਹ ਬ੍ਰਿਟਿਸ਼ ਪ੍ਰਧਾਨ ਮੰਤਰੀ.....

Ad Position 21
No active advertisement
ਅਜੀਤ ਡੈਸਕ 23-07-2025

ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬ੍ਰਿਟੇਨ ਦੇ ਦੋ ਦਿਨਾਂ ਦੌਰੇ ਲਈ ਰਵਾਨਾ ਹੋਣਗੇ। ਇਹ ਉਨ੍ਹਾਂ ਦਾ ਬ੍ਰਿਟੇਨ ਦਾ ਚੌਥਾ ਦੌਰਾ ਹੈ। ਉਹ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੇ ਸੱਦੇ ’ਤੇ ਜਾ ਰਹੇ ਹਨ। ਇਹ ਜਾਣਕਾਰੀ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਦਿੱਤੀ ਹੈ। ਕੀਰ ਸਟਾਰਮਰ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਹ ਮੋਦੀ ਦਾ ਬ੍ਰਿਟੇਨ ਦਾ ਪਹਿਲਾ ਦੌਰਾ ਹੈ। ਪ੍ਰਧਾਨ ਮੰਤਰੀ ਬ੍ਰਿਟਿਸ਼ ਰਾਜਾ ਕਿੰਗ ਚਾਰਲਸ ਨਾਲ ਵੀ ਮੁਲਾਕਾਤ ਕਰਨਗੇ।

ਲੰਡਨ ਵਿਚ ਪ੍ਰਧਾਨ ਮੰਤਰੀ ਮੋਦੀ ਅਤੇ ਸਟਾਰਮਰ ਵਿਚਕਾਰ ਦੁਵੱਲੀ ਮੁਲਾਕਾਤ ਹੋਵੇਗੀ। ਇਸ ਵਿਚ ਦੋਵਾਂ ਵਿਚਕਾਰ ਭਾਰਤ-ਯੂ.ਕੇ. ਮੁਕਤ ਵਪਾਰ ਸਮਝੌਤਾ (ਐਫਟੀਏ), ਰੱਖਿਆ, ਤਕਨਾਲੋਜੀ ਅਤੇ ਜਲਵਾਯੂ ਵਰਗੇ ਮੁੱਦਿਆਂ ’ਤੇ ਗੱਲਬਾਤ ਹੋਵੇਗੀ। ਦੋਵਾਂ ਦੇਸ਼ਾਂ ਵਿਚਕਾਰ ਐਫ.ਟੀ.ਏ. ਸੰਬੰਧੀ ਗੱਲਬਾਤ 3 ਸਾਲਾਂ ਤੋਂ ਵੱਧ ਸਮੇਂ ਤੋਂ ਚੱਲੀ ਆ ਰਹੀ ਸੀ, ਜੋ ਹੁਣ ਪੂਰੀ ਹੋ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਅੱਜ ਹੋਵੇਗੀ ਸ. ਫੌਜਾ ਸਿੰਘ ਦੀ ਅੰਤਿਮ ਅਰਦਾਸ ਅਗਲੀ ਖ਼ਬਰ ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਮੇਅਰ ਅਤੇ ਨਿਗਮ ਅਧਿਕਾਰੀਆਂ ਨਾਲ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ
Ad Position 24