03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2025

ਸੀ.ਬੀ.ਆਈ. ਅਦਾਲਤ ਨੇ 1992 ਦੇ ਪੁਲਿਸ ਮੁਕਾਬਲੇ 'ਚ ਚੌਕੀ ਇੰਚਾਰਜ ਨੂੰ ਕੀਤਾ ਬਰੀ

ਮੁਹਾਲੀ, 23 ਜੁਲਾਈ (ਕਪਿਲ ਵਧਵਾ)-ਮੁਹਾਲੀ ਸਥਿਤ ਵਿਸ਼ੇਸ਼ ਸੀ.ਬੀ.ਆਈ. ਜੱਜ ਮਨਜੋਤ ਕੌਰ...

Ad Position 21
No active advertisement
ਅਜੀਤ ਡੈਸਕ 23-07-2025

ਮੁਹਾਲੀ, 23 ਜੁਲਾਈ (ਕਪਿਲ ਵਧਵਾ)-ਮੁਹਾਲੀ ਸਥਿਤ ਵਿਸ਼ੇਸ਼ ਸੀ.ਬੀ.ਆਈ. ਜੱਜ ਮਨਜੋਤ ਕੌਰ ਦੀ ਅਦਾਲਤ ਨੇ ਸਾਲ 1992 ਦੇ ਇਕ ਪੁਲਿਸ ਮੁਕਾਬਲੇ ਵਿਚ ਤਤਕਾਲੀ ਚੌਕੀ ਇੰਚਾਰਜ ਨੂੰ ਬਰੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਚੌਕੀ ਸ਼ਾਹਬਾਜ਼ਪੁਰ ਦੇ ਤਤਕਾਲੀ ਇੰਚਾਰਜ ਗੁਰਨਾਮ ਸਿੰਘ ਨੂੰ ਪਿੰਡ ਗੁਲਾਲੀਪੁਰ ਜ਼ਿਲ੍ਹਾ ਤਰਨਤਾਰਨ ਦੇ ਰਹਿਣ ਵਾਲੇ ਕਰਨਵੀਰ ਸਿੰਘ ਨੂੰ ਸਾਲ 1992 ਵਿਚ ਅਗਵਾ ਕਰਨ ਅਤੇ ਫਰਜ਼ੀ ਪੁਲਿਸ ਮੁਕਾਬਲਾ ਬਣਾ ਕਤਲ ਕਰਨ ਦੇ ਦੋਸ਼ ਵਿਚ ਨਾਮਜ਼ਦ ਕੀਤਾ ਗਿਆ ਸੀ। ਉਹ ਇਸ ਕੇਸ ਵਿਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ। ਇਕਲੌਤਾ ਵਿਅਕਤੀ ਸੀ, ਜਿਸਨੂੰ ਅੱਜ ਮੁਹਾਲੀ ਵਿਖੇ ਸੁਣਵਾਈ ਮੌਕੇ ਬਰੀ ਕਰ ਦਿੱਤਾ ਗਿਆ। ਅੱਜ ਅਦਾਲਤ ਵਿਖੇ ਪੁਰਾਣੇ ਪੁਲਿਸ ਮੁਕਾਬਲਿਆਂ ਸਬੰਧੀ ਦਰਜ ਦੋ ਕੇਸਾਂ ਦਾ ਵੱਖ-ਵੱਖ ਅਦਾਲਤਾਂ ਵਲੋਂ ਨਿਪਟਾਰਾ ਕੀਤਾ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਕੇਰਲ ਤੋਂ ਕਤਰ ਜਾ ਰਹੇ ਜਹਾਜ਼ ਦੀ ਐਮਰਜੈਂਸੀ ਲੈਡਿੰਗ ਅਗਲੀ ਖ਼ਬਰ ਰਾਜ ਸਭਾ ਤੇ ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਲਈ ਮੁਲਤਵੀ
Ad Position 24