03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2025

ਭਾਰਤ-ਇੰਗਲੈਂਡ ਚੌਥਾ ਟੈਸਟ : ਟਾਸ ਜਿੱਤ ਕੇ ਇੰਗਲੈਂਡ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ

ਮੈਨਚੈਸਟਰ, 23 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇ ਟੀਮਾਂ ਵਿਚਕਾਰ ਚੌਥੇ ਟੈਸਟ ਮੈਚ ਵਿਚ ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...

Ad Position 21
No active advertisement
ਅਜੀਤ ਡੈਸਕ 23-07-2025

ਮੈਨਚੈਸਟਰ, 23 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇ ਟੀਮਾਂ ਵਿਚਕਾਰ ਚੌਥੇ ਟੈਸਟ ਮੈਚ ਵਿਚ ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। 5 ਟੈਸਟ ਮੈਚਾਂ ਦੀ ਲੜੀ 'ਚ ਇੰਗਲੈਂਡ 2-1 ਨਾਲ ਅੱਗੇ ਹੈ ਤੇ ਇਹ ਮੈਚ ਜਿੱਤ ਕੇ ਇੰਗਲੈਂਡ ਦੀਆਂ ਨਜ਼ਰਾਂ ਲੜੀ ਉੱਪਰ ਕਬਜ਼ਾ ਕਰਨ 'ਤੇ ਹੋਣਗੀਆਂ। ਦੂਜੇ ਪਾਸੇ ਭਾਰਤੀ ਟੀਮ ਇਹ ਮੈਚ ਜਿੱਤ ਕੇ ਲੜੀ ਬਰਾਬਰ ਕਰਨ ਦੇ ਇਰਾਦੇ ਨਾਲ ਮੈਦਾਨ ਵਿਚ ਉਤਰੇਗੀ। ਭਾਰਤੀ ਟੀਮ ਵਿਚ ਤਿੰਨ ਬਦਲਾਅ ਕੀਤੇ ਗਏ ਹਨ। ਹਰਿਆਣਾ ਦੇ ਕਰਨਾਲ ਦੇ ਰਹਿਣ ਵਾਲੇ ਅੰਸ਼ੁਲ ਕੰਬੋਜ ਆਪਣਾ ਪਹਿਲਾ ਟੈਸਟ ਮੈਚ ਖੇਡਣ ਜਾ ਰਹੇ ਹਨ। ਇਸ ਤੋਂ ਇਲਾਵਾ ਸ਼ਾਰਦੁਲ ਠਾਕੁਰ ਅਤੇ ਸਾਈ ਸੁਦਰਸ਼ਨ ਨੂੰ ਟੀਮ ਵਿਚ ਸ਼ਾਮਿਲ ਕੀਤਾ ਗਿਆ ਹੈ, ਜਦਕਿ ਕਰੁਣ ਨਈਅਰ, ਨਿਤਿਸ਼ ਕੁਮਾਰ ਰਾਣਾ ਨੂੰ ਟੀਮ ਤੋਂ ਬਾਹਰ ਰੱਖਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਭਾਈ ਲੌਂਗੋਵਾਲ, ਸਿੱਧੂ, ਉਦੇ ਸਿੰਘ ਅਤੇ ਚੈਰੀ ਬਣੇ ਸੂਬਾ ਡੈਲੀਗੇਟ ਅਗਲੀ ਖ਼ਬਰ ਹਿਮਾਚਲ ਪ੍ਰਦੇਸ਼ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Ad Position 24