02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2025

ਕਿਸਾਨ ਮਜ਼ਦੂਰ ਮੋਰਚਾ 28 ਨੂੰ ਪੰਜਾਬ ਦੇ ਸਾਰੇ ਪ੍ਰਬੰਧਕੀ ਦਫਤਰਾਂ ਨੂੰ ਲੈਂਡ ਪੂਲਿੰਗ ਨੀਤੀ ਵਿਰੁੱਧ ਸੌਂਪੇਗਾ ਮੰਗ-ਪੱਤਰ

ਚੰਡੀਗੜ੍ਹ, 23 ਜੁਲਾਈ (ਅਜਾਇਬ ਔਜਲਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕ ਮੀਟਿੰਗ ਅੱਜ ਚੰਡੀਗੜ੍ਹ...

Ad Position 21
No active advertisement
ਅਜੀਤ ਡੈਸਕ 23-07-2025

ਚੰਡੀਗੜ੍ਹ, 23 ਜੁਲਾਈ (ਅਜਾਇਬ ਔਜਲਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕ ਮੀਟਿੰਗ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ। ਪ੍ਰਮੁੱਖ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ ਅਤੇ ਹੋਰ ਆਗੂਆਂ ਦਰਮਿਆਨ ਇਸ ਇਕੱਤਰਤਾ ਵਿਚ ਕਿਸਾਨਾਂ ਨਾਲ ਸੰਬੰਧਿਤ ਕਈ ਮੁੱਦਿਆਂ ਉਤੇ ਵਿਸ਼ੇਸ਼ ਵਿਚਾਰ-ਚਰਚਾ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਭਖਦਾ ਮੁੱਦਾ ਜੋ ਕਿ ਕਿਸਾਨਾਂ ਉਤੇ ਭਾਰੀ ਪੈਣ ਜਾ ਰਿਹਾ ਹੈ, ਉਹ ਹੈ ਪੰਜਾਬ ਦੀ ਲੈਂਡ ਪੂਲਿੰਗ ਨੀਤੀ ਦੇ ਨਾਲ-ਨਾਲ ਅਮਰੀਕਾ ਨਾਲ ਵਪਾਰਕ ਸਮਝੌਤੇ, ਬਿਜਲੀ ਨਿੱਜੀਕਰਨ ਆਦਿ ਪ੍ਰਤੀ ਸਰਕਾਰ ਦੀ ਕੜੀ ਆਲੋਚਨਾ ਕਰਦਿਆਂ ਸਰਕਾਰ ਨੂੰ ਕਿਸਾਨਾਂ ਦੇ ਹੱਕ ਵਿਚ ਖੜ੍ਹੇ ਹੋਣ ਦੀ ਅਪੀਲ ਵੀ ਕੀਤੀ।

ਕਿਸਾਨ ਮਜ਼ਦੂਰ ਮੋਰਚੇ ਵਲੋਂ ਆਪਣੀਆਂ ਮੰਗਾਂ ਪ੍ਰਤੀ ਕਿਹਾ ਕਿ 28 ਜੁਲਾਈ ਨੂੰ ਪੂਰੇ ਪੰਜਾਬ ਵਿਚ ਡਿਪਟੀ ਕਮਿਸ਼ਨਰਾਂ ਨੂੰ ਮੰਗ-ਪੱਤਰ ਦਿੱਤੇ ਜਾਣਗੇ। 30 ਜੁਲਾਈ ਨੂੰ ਐਸ.ਕੇ.ਐਮ. ਦੇ ਟ੍ਰੈਕਟਰ ਮਾਰਚ ਦਾ ਸਮਰਥਨ ਕੀਤਾ ਜਾਵੇਗਾ ਤੇ 26 ਅਗਸਤ ਨੂੰ ਐਸ.ਕੇ.ਐਮ. ਨਾਲ ਬੈਠਕ ਵਿਚ ਇਕੱਠੇ ਸੰਘਰਸ਼ ਕਰਨ ਦੀ ਰਣਨੀਤੀ ਬਣਾਈ ਜਾਵੇਗੀ। ਐਸ.ਕੇ.ਐਮ. ਮੋਰਚੇ ਨਾਲ ਏਕਤੇ ਉਤੇ ਚਰਚਾ ਹੋਵੇਗੀ। ਬੈਠਕ ਵਿਚ ਕਈ ਮਤੇ ਜਿਵੇਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਨੂੰ ਰੱਦ, ਮੰਡੀਕਰਨ ਨੂੰ ਮਜ਼ਬੂਤ ਕਰਨਾ, ਕੌਮੀ ਇਨਸਾਫ਼ ਮੋਰਚੇ ਦਾ ਸਮਰਥਨ ਪ੍ਰੋਗਰਾਮ ਆਦਿ ਹਨ ਤੇ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਅੱਜ ਮੌਲਿਕ ਅਧਿਕਾਰ ਬਣ ਚੁੱਕੀ ਬਿਜਲੀ ਆਰਥਿਕਤਾ ਦੀ ਮਾਰ ਚੱਲ ਰਹੇ ਪਰਿਵਾਰਾਂ ਦੇ ਵਸੋਂ ਬਾਹਰ ਹੋ ਜਾਵੇਗੀ। ਇਸ ਦੌਰਾਨ ਇਨ੍ਹਾਂ ਆਗੂਆਂ ਨੇ ਇਹ ਵੀ ਖੁਲਾਸਾ ਕੀਤਾ ਕਿ 'ਜ਼ਮੀਨ ਬਚਾਓ, ਪਿੰਡ ਬਚਾਓ ਤੇ ਪੰਜਾਬ ਬਚਾਓ ਰੈਲੀ ਜਲੰਧਰ ਵਿਖੇ 20 ਅਗਸਤ ਨੂੰ ਕੀਤੀ ਜਾਵੇਗਾ।

 

Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਮਨਜੀਤ ਕੁਮਾਰੀ ਕਾਂਗਰਸ ਮਹਿਲਾ ਵਿੰਗ ਦੀ ਸ਼ਹਿਰੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਫੌਜਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਪੁੱਜੀਆਂ ਵੱਖ-ਵੱਖ ਸ਼ਖਸੀਅਤਾਂ
Ad Position 24