02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2025

ਭਾਰਤ-ਇੰਗਲੈਂਡ ਚੌਥਾ ਟੈਸਟ : ਭਾਰਤ ਦਾ ਸਕੋਰ 201/3

ਮੈਨਚੈਸਟਰ, 23 ਜੁਲਾਈ-ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਚੌਥੇ ਟੈਸਟ ਮੈਚ ਵਿਚ...

Ad Position 21
No active advertisement
ਅਜੀਤ ਡੈਸਕ 23-07-2025

ਮੈਨਚੈਸਟਰ, 23 ਜੁਲਾਈ-ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਚੌਥੇ ਟੈਸਟ ਮੈਚ ਵਿਚ ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। 5 ਟੈਸਟ ਮੈਚਾਂ ਦੀ ਲੜੀ 'ਚ ਇੰਗਲੈਂਡ 2-1 ਨਾਲ ਅੱਗੇ ਹੈ। ਯਸ਼ਸਵੀ ਜੈਸਵਾਲ ਨੇ ਅਰਧ ਸੈਂਕੜਾ ਬਣਾਇਆ ਹੈ ਤੇ ਹੁਣ ਆਊਟ ਹੋ ਗਏ ਹਨ। ਕੇ.ਐਲ. ਰਾਹੁਲ 46 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਸਮੇਂ ਭਾਰਤ ਦਾ ਸਕੋਰ 201 ਦੌੜਾਂ 3 ਵਿਕਟਾਂ ਦੇ ਨੁਕਸਾਨ ਉਤੇ ਹੈ। 

ਇਹ ਮੈਚ ਜਿੱਤ ਕੇ ਇੰਗਲੈਂਡ ਦੀਆਂ ਨਜ਼ਰਾਂ ਲੜੀ ਉੱਪਰ ਕਬਜ਼ਾ ਕਰਨ 'ਤੇ ਹੋਣਗੀਆਂ। ਦੂਜੇ ਪਾਸੇ ਭਾਰਤੀ ਟੀਮ ਇਹ ਮੈਚ ਜਿੱਤ ਕੇ ਲੜੀ ਬਰਾਬਰ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ। ਦੱਸ ਦਈਏ ਕਿ ਭਾਰਤੀ ਟੀਮ ਵਿਚ ਤਿੰਨ ਬਦਲਾਅ ਕੀਤੇ ਗਏ ਹਨ। ਹਰਿਆਣਾ ਦੇ ਕਰਨਾਲ ਦੇ ਰਹਿਣ ਵਾਲੇ ਅੰਸ਼ੁਲ ਕੰਬੋਜ ਆਪਣਾ ਪਹਿਲਾ ਟੈਸਟ ਮੈਚ ਖੇਡਣ ਜਾ ਰਹੇ ਹਨ। ਇਸ ਤੋਂ ਇਲਾਵਾ ਸ਼ਾਰਦੁਲ ਠਾਕੁਰ ਅਤੇ ਸਾਈ ਸੁਦਰਸ਼ਨ ਨੂੰ ਟੀਮ ਵਿਚ ਸ਼ਾਮਿਲ ਕੀਤਾ ਹੈ, ਜਦਕਿ ਕਰੁਣ ਨਈਅਰ, ਨਿਤਿਸ਼ ਕੁਮਾਰ ਰਾਣਾ ਨੂੰ ਟੀਮ ਤੋਂ ਬਾਹਰ ਰੱਖਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਇੰਗਲੈਂਡ ਚੌਥਾ ਟੈਸਟ ਦਿਨ 1: ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ ਨੇ 4 ਵਿਕਟਾਂ ਗੁਆਉਣ ਤੋਂ ਬਾਅਦ 264 ਦੌੜਾਂ ਬਣਾ... ਅਗਲੀ ਖ਼ਬਰ ਐਸ.ਡੀ.ਐਮ.ਮਾਨਸਾ ਨਾਲ ਦੁਰਵਿਵਹਾਰ ਕਰਨ ਦੇ ਦੋਸ਼ 'ਚ ਕੌਂਸਲਰ ਨੇਮ ਕੁਮਾਰ ਨੇਮਾ ਖ਼ਿਲਾਫ਼ ਮਾਮਲਾ ਦਰਜ
Ad Position 24