01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2025

ਝਪਟਮਾਰ ਗਰੋਹ ਦੇ ਚਾਰ ਮੈਂਬਰ ਭਾਰੀ ਮਾਤਰਾ 'ਚ ਸਾਮਾਨ ਸਮੇਤ ਕਾਬੂ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਝਪਟਮਾਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਸਮਾਨ ਬਰਾਮਦ ਕੀਤਾ ਹੈ | ਬਰਾਮਦ ਕੀਤੇ ਗਏ ਸਮਾਨ ਵਿਚ 19 ਮੋਬਾਈਲ, ਦਾਤਰ ਦੋ, ਮੋਟਰਸਾਈਕਲ ਅਤੇ ਦੋ ਐਕਟੀਵਾ ਸਕੂਟਰ ਸ਼ਾਮਿਲ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਡੀਸੀਪੀ ਰੁਪਿੰਦਰ ਸਿੰਘ ਨੇ ਦੱਸਿਆ ਕਿ...

Ad Position 21
No active advertisement
ਅਜੀਤ ਡੈਸਕ 23-07-2025

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਝਪਟਮਾਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਸਮਾਨ ਬਰਾਮਦ ਕੀਤਾ ਹੈ | ਬਰਾਮਦ ਕੀਤੇ ਗਏ ਸਮਾਨ ਵਿਚ 19 ਮੋਬਾਈਲ, ਦਾਤਰ ਦੋ, ਮੋਟਰਸਾਈਕਲ ਅਤੇ ਦੋ ਐਕਟੀਵਾ ਸਕੂਟਰ ਸ਼ਾਮਿਲ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਡੀਸੀਪੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿੱਚ ਇੰਦਰਜੀਤ ਸਿੰਘ ਉਰਫ ਇੰਦੂ ਵਾਸੀ ਪਿੰਡ ਲਾਦੀਆਂ, ਵਿੱਕੀ ਉਰਫ ਜੁਗਨੂੰ ਵਾਸੀ ਵਿਸ਼ਾਲ ਨਗਰ, ਜਸਕਰਨ ਸਿੰਘ ਉਰਫ ਜੱਸਾ ਵਾਸੀ ਹੈਬੋਵਾਲ, ਸੋਨੂ ਕੁਮਾਰ ਉਰਫ ਲਾਲ ਸ਼ਾਹ ਵਾਸੀ ਸਿਟੀ ਕਲੋਨੀ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਲੁੱਟ ਖੋਹ ਅਤੇ ਝਪਟ ਮਾਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ ਅਤੇ ਪਿਛਲੇ ਕਾਫੀ ਸਮੇਂ ਤੋਂ ਹੈਬੋਵਾਲ ਦੇ ਇਲਾਕੇ ਵਿਚ ਸਰਗਰਮ ਸਨ | ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਦੀ ਝੀਲ 'ਚੋਂ ਮਿਲੀ ਪੰਜਾਬੀ ਮੁੰਡੇ ਦੀ ਲਾਸ਼ , ਸ਼ੱਕੀ ਹਾਲਾਤਾਂ 'ਚ ਹੋਈ ਮੌਤ ਅਗਲੀ ਖ਼ਬਰ ਡਡਵਿੰਡੀ ਨੇੜੇ ਵਾਪਰੇ ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
Ad Position 24