01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2025

ਇਟਲੀ: ਹਾਈਵੇਅ ਵਿਚਕਾਰ ਜਾ ਡਿੱਗਾ ਜਹਾਜ਼

ਰੋਮ, 24 ਜੁਲਾਈ- ਇਟਲੀ ਵਿਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਇਕ ਹਾਈਵੇਅ ’ਤੇ ਜਿਥੋਂ...

Ad Position 21
No active advertisement
ਅਜੀਤ ਡੈਸਕ 24-07-2025

ਰੋਮ, 24 ਜੁਲਾਈ- ਇਟਲੀ ਵਿਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਇਕ ਹਾਈਵੇਅ ’ਤੇ ਜਿਥੋਂ ਕਿ ਕਈ ਗੱਡੀਆਂ ਲੰਘ ਰਹੀਆਂ ਸਨ, ਇਸ ਦੌਰਾਨ ਇਕ ਛੋਟਾ ਜਹਾਜ਼ ਅਚਾਨਕ ਸੜਕ ’ਤੇ ਡਿੱਗ ਗਿਆ।

ਜਿਵੇਂ ਹੀ ਇਹ ਸੜਕ ’ਤੇ ਡਿੱਗਿਆ, ਜਹਾਜ਼ ਅੱਗ ਦਾ ਗੋਲਾ ਬਣ ਗਿਆ ਅਤੇ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਵੀ ਭਿਆਨਕ ਅੱਗ ਦੀ ਲਪੇਟ ਵਿਚ ਆ ਗਈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਵਿਚ ਦੋ ਲੋਕ ਸਵਾਰ ਸਨ ਅਤੇ ਦੋਵਾਂ ਦੀ ਮੌਤ ਹੋ ਗਈ ਹੈ। ਸੜਕ ਤੋਂ ਲੰਘ ਰਹੇ ਵਾਹਨ ਵੀ ਇਸ ਜਹਾਜ਼ ਹਾਦਸੇ ਦੀ ਲਪੇਟ ਵਿੱਚ ਆ ਗਏ। ਰਿਪੋਰਟਾਂ ਅਨੁਸਾਰ ਦੋ ਹੋਰ ਲੋਕ ਜ਼ਖਮੀ ਹੋ ਗਏ ਹਨ। ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜੋ ਹੁਣ ਖ਼ਤਰੇ ਤੋਂ ਬਾਹਰ ਹਨ। ਹਾਲਾਂਕਿ, ਅਧਿਕਾਰੀਆਂ ਨੇ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਜਹਾਜ਼ ਵਿਚ ਕਿੰਨੇ ਲੋਕ ਸਵਾਰ ਸਨ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀ ਰਾਹਤ ਅਤੇ ਬਚਾਅ ਕਾਰਜ ਲਈ ਮੌਕੇ ’ਤੇ ਪਹੁੰਚੇ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਇਲਾਕੇ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਪ੍ਰਭਾਵਿਤ ਵਾਹਨਾਂ ਦਾ ਮੁਲਾਂਕਣ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਨਾਲ ਅੱਜ ਕਰਨਗੇ ਯੂ.ਕੇ.-ਭਾਰਤ ਵਿਜ਼ਨ-2035 ਰੋਡਮੈਪ ਪੇਸ਼ ਅਗਲੀ ਖ਼ਬਰ ਬਿ੍ਟੇਨ ਪੁੱਜੇ ਪ੍ਰਧਾਨ ਮੰਤਰੀ ਮੋਦੀ, ਭਾਰਤੀ ਭਾਈਚਾਰੇ ’ਚ ਉਤਸ਼ਾਹ
Ad Position 24