01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2025

ਅੰਮ੍ਰਿਤਸਰ ’ਚ ਇਕ ਹੋਰ ਪੁਲਿਸ ਮੁਕਾਬਲਾ, ਗੈਂਗਸਟਰ ਦੀ ਲੱਤ ’ਚ ਵੱਜੀ ਗੋਲੀ

ਅੰਮ੍ਰਿਤਸਰ, 24 ਜੁਲਾਈ (ਰੇਸ਼ਮ ਸਿੰਘ)- ਅੱਜ ਤੜਕ ਸਾਰ ਇੱਥੇ ਇਕ ਹੋਰ ਪੁਲਿਸ ਮੁਕਾਬਲਾ ਹੋਇਆ ਹੈ, ਜਿਸ ਵਿਚ ਗੈਂਗਸਟਰ ਅਤੇ ਪੁਲਿਸ ਵਿਚਕਾਰ ਹੋਈ ਗੋਲੀਬਾਰੀ ਵਿਚ ਗੈਂਗਸਟਰ....

Ad Position 21
No active advertisement
ਅਜੀਤ ਡੈਸਕ 24-07-2025

ਅੰਮ੍ਰਿਤਸਰ, 24 ਜੁਲਾਈ (ਰੇਸ਼ਮ ਸਿੰਘ)- ਅੱਜ ਤੜਕ ਸਾਰ ਇੱਥੇ ਇਕ ਹੋਰ ਪੁਲਿਸ ਮੁਕਾਬਲਾ ਹੋਇਆ ਹੈ, ਜਿਸ ਵਿਚ ਗੈਂਗਸਟਰ ਅਤੇ ਪੁਲਿਸ ਵਿਚਕਾਰ ਹੋਈ ਗੋਲੀਬਾਰੀ ਵਿਚ ਗੈਂਗਸਟਰ ਦੀ ਲੱਤ ’ਚ ਗੋਲੀ ਵੱਜ ਗਈ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਇਸ ਸੰਬੰਧੀ ਜਲਦੀ ਹੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਖੁਲਾਸਾ ਕੀਤਾ ਜਾਵੇਗਾ।

ਮਿਲੇ ਵੇਰਵਿਆਂ ਅਨੁਸਾਰ ਇਹ ਘਟਨਾ ਸਥਾਨਕ ਕੰਪਨੀ ਬਾਗ ਦੇ ਨੇੜੇ ਦੀ ਦੱਸੀ ਗਈ ਹੈ, ਜਦੋਂ ਕਿ ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਅਤੇ ਪੁਲਿਸ ਪਾਰਟੀ ਦਾ ਆਹਮਣਾ ਸਾਹਮਣਾ ਹੋ ਗਿਆ ਅਤੇ ਪੁਲਿਸ ਵਲੋਂ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਗੈਂਗਸਟਰਾਂ ’ਚੋਂ ਇਕ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ, ਜਿਸ ਦੇ ਜਵਾਬ ’ਚ ਪੁਲਿਸ ਵਲੋਂ ਚਲਾਈ ਗੋਲੀ ਨਾਲ ਗੈਂਗਸਟਰ ਜ਼ਖਮੀ ਹੋ ਗਿਆ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ ਸ਼ੁਰੂ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਨਾਲ ਅੱਜ ਕਰਨਗੇ ਯੂ.ਕੇ.-ਭਾਰਤ ਵਿਜ਼ਨ-2035 ਰੋਡਮੈਪ ਪੇਸ਼
Ad Position 24